You are currently viewing ਸੂਬੇ ਚ ਹੀ ਨਹੀਂ ਸਗੋਂ ਪੂਰੇ ਦੇਸ਼ ਚ ਇੱਕ ਮਾਡਲ ਦੇ ਰੂਪ ਵਜੋਂ ਉਭਰ ਰਿਹਾ ਸੀਐਚਸੀ ਗੋਨਿਆਣਾ : ਕੁਲਤਾਰ ਸੰਧਵਾਂ

ਸੂਬੇ ਚ ਹੀ ਨਹੀਂ ਸਗੋਂ ਪੂਰੇ ਦੇਸ਼ ਚ ਇੱਕ ਮਾਡਲ ਦੇ ਰੂਪ ਵਜੋਂ ਉਭਰ ਰਿਹਾ ਸੀਐਚਸੀ ਗੋਨਿਆਣਾ : ਕੁਲਤਾਰ ਸੰਧਵਾਂ

 

ਸੂਬੇ ਚ ਹੀ ਨਹੀਂ ਸਗੋਂ ਪੂਰੇ ਦੇਸ਼ ਚ ਇੱਕ ਮਾਡਲ ਦੇ ਰੂਪ ਵਜੋਂ ਉਭਰ ਰਿਹਾ ਸੀਐਚਸੀ ਗੋਨਿਆਣਾ : ਕੁਲਤਾਰ ਸੰਧਵਾਂ

• ਸੈਂਟਰ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦੀ ਕੀਤੀ ਪ੍ਰਸੰਸਾਂ

• ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦਾ ਦੌਰਾ ਕਰਕੇ ਲਿਆ ਜਾਇਜ਼ਾ

• ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਲਗਾਇਆ ਬੂਟਾ

ਗੋਨਿਆਣਾ (ਬਠਿੰਡਾ), 10 ਮਈ : ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਕਮਿਊਨਿਟੀ ਹੈਲਥ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਮੁਢਲੀਆਂ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤੇ ਗਏ ਨਾਅਰੇ ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ। ਉਨ੍ਹਾਂ ਇਸ ਦੌਰੇ ਨੂੰ ਇੱਕ ਤੀਰਥ ਯਾਤਰਾ ਦੱਸਦਿਆਂ ਹਸਪਤਾਲ ਵਿਖੇ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਤੇ ਡਾਕਟਰੀ ਸਟਾਫ਼ ਦੀ ਭਰਪੂਰ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਦੇ ਮੱਦੇਨਜ਼ਰ ਬੂਟਾ ਵੀ ਲਗਾਇਆ।

ਇਸ ਮੌਕੇ ਸ. ਸੰਧਵਾਂ ਨੇ ਕਮਿਊਨਿਟੀ ਹੈਲਥ ਸੈਂਟਰ ਦੀ ਸਾਫ਼-ਸਫ਼ਾਈ ਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਤੋਂ ਪ੍ਰਭਾਵਿਤ ਹੁੰਦਿਆਂ ਹੋਰਨਾਂ ਨੂੰ ਵੀ ਇਸ ਬਣੇ ਸੁੰਦਰ ਮਾਡਲ ਤੋਂ ਸਿੱਖਣ ਦੀ ਜ਼ਰੂਰਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਹੈਲਥ ਸੈਂਟਰ ਸੂਬੇ ਚ ਹੀ ਨਹੀਂ, ਸਗੋਂ ਪੂਰੇ ਦੇਸ਼ ਦੇ ਹੋਰਨਾਂ ਸੈਂਟਰਾਂ ਲਈ ਇੱਕ ਪ੍ਰੇਰਣਾਸ੍ਰੋਤ ਬਣੇਗਾ।

ਇਸ ਦੌਰਾਨ ਸਪੀਕਰ, ਪੰਜਾਬ ਵਿਧਾਨ ਸਭਾ ਨੇ ਡਾਕਟਰੀ ਅਮਲੇ ਨਾਲ ਗਲਬਾਤ ਕਰਦਿਆਂ ਉਨ੍ਹਾਂ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਪ੍ਰਸੰਸਾ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਇੱਥੇ ਕਿਸੇ ਵੀ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਮੌਜੂਦ ਮਰੀਜਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।

ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਭਰ ਵਿੱਚ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਦੇ ਨਾਲ-ਨਾਲ ਸਿਹਤ ਸਹੂਲਤਾਂ ਵੀ ਵਧੀਆ ਤਰੀਕੇ ਨਾਲ ਤੇ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਇਸ ਦੌਰਾਨ ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਹਸਪਤਾਲ ਵਿਖੇ ਮਰੀਜ਼ਾਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਇੱਥੇ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਡੀ.ਐਮ.ਸੀ. ਚੰਡੀਗੜ੍ਹ ਨਾਲੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹਨ। ਹੋਰ ਸਵਾਲ ਦੇ ਜਵਾਬ ਵਿੱਚ ਸ. ਸੰਧਵਾ ਨੇ ਕਿਹਾ ਕਿ ਜਲਦ ਹੀ ਹਸਪਤਾਲ ਵਿਖੇ ਲੋੜੀਂਦੇ ਡਾਕਟਰਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ।

ਇਸ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਜਿਸ ਤਰ੍ਹਾਂ ਦੀਆਂ ਸਹੂਲਤਾਂ ਇਸ ਸੈਂਟਰ ਵਿੱਚ ਦਿੱਤੀਆਂ ਜਾ ਰਹੀਆਂ ਹਨ, ਇਸੇ ਤਰ੍ਹਾਂ ਦੀਆਂ ਸਹੂਲਤਾਂ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਚ ਵੀ ਦਿੱਤੀਆਂ ਜਾਣਗੀਆਂ।

ਇਸ ਮੌਕੇ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਸਿਵਲ ਸਰਜਨ ਫ਼ਰੀਦਕੋਟ ਡਾ. ਅਨਿੱਲ ਗੋਇਲ, ਐਸਐਮਓ ਡਾ. ਧੀਰਾ ਗੁਪਤਾ ਤੋਂ ਇਲਾਵਾ ਹੋਰ ਡਾਕਟਰੀ ਸਟਾਫ਼ ਆਦਿ ਹਾਜ਼ਰ ਸਨ।