You are currently viewing ਨੌਜਵਾਨਾਂ ਚ ਟੈਲੈਂਟ ਦੀ ਕਮੀ ਨਹੀਂ, ਸਿਰਫ਼ ਉਨ੍ਹਾਂ ਦੀ ਬਾਂਹ ਫ਼ੜ ਕੇ ਤਰਾਸ਼ਣ ਦੀ ਲੋੜ ਹੈ : ਅਮਨ ਅਰੋੜਾ

ਨੌਜਵਾਨਾਂ ਚ ਟੈਲੈਂਟ ਦੀ ਕਮੀ ਨਹੀਂ, ਸਿਰਫ਼ ਉਨ੍ਹਾਂ ਦੀ ਬਾਂਹ ਫ਼ੜ ਕੇ ਤਰਾਸ਼ਣ ਦੀ ਲੋੜ ਹੈ : ਅਮਨ ਅਰੋੜਾ

ਸਰਕਾਰ ਦੀ ਸੋਚ ਹੈ ਨੌਜਵਾਨ ਰੋਜਗਾਰ ਮੰਗਣ ਵਾਲੇ ਨਹੀਂ ਸਗੋਂ ਵੰਡਣ ਵਾਲੇ ਬਣਨ

ਕਿਹਾ, ਕਰੀਬ 30 ਹਜ਼ਾਰ ਸਰਕਾਰੀ ਨੌਕਰੀ ਦੇ ਚੁੱਕੀ ਹੈ ਸੂਬਾ ਸਰਕਾਰ

ਕਿਸੇ ਵੀ ਵੱਡੀ ਕਾਮਯਾਬੀ ਲਈ ਛੋਟੇ ਸੁਝਾਅ ਤੋਂ ਹੁੰਦੀ ਹੈ ਸ਼ੁਰੂਆਤ

ਸੂਬਾ ਸਰਕਾਰ ਲੋਕਾਂ ਦੇ ਹਰ ਮਸਲਿਆਂ ਦਾ ਹੱਲ ਕਰਨ ਲਈ ਵਚਨਬੱਧ

ਏਮਜ਼ ਹਸਪਤਾਲ ਦਾ ਦੌਰਾ ਕਰਕੇ ਲਿਆ ਜਾਇਜ਼ਾ

 


ਬਠਿੰਡਾ, 12 ਮਈ
(ਲਖਵਿੰਦਰ ਸਿੰਘ ਗੰਗਾ)

 

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਤੇ ਸਿੱਖਿਆ ਦੇ ਨਾਲ-ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵਚਨਬੱਧ ਹੈ। ਸਰਕਾਰ ਦੀ ਜਿੰਮੇਵਾਰੀ ਹੁੰਦੀ ਹੈ ਵੱਧ ਤੋਂ ਵੱਧ ਰੋਜ਼ਗਾਰ ਦੇ ਸਾਧਨ ਪੈਦਾ ਕਰਨਾ ਤਾਂ ਜੋ ਉੱਥੇ ਇਨਵੈਸਟਰਾਂ ਤੋਂ ਇਲਾਵਾ ਲੋਕ ਨਵੇਂ ਸੁਝਾਆਵਾਂ ਨਾਲ ਆਉਣ ਤੇ ਇੰਮਲਾਇਮੈਂਟਰ ਜਨਰੇਸ਼ਨ ਪੈਦਾ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਬਿਜਨਸ ਆਈਡੀਆ ਕੰਪੀਟੀਸ਼ਨ ਇਨਾਮ ਵੰਡ ਸਮਾਰੋਹ ਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟਰ੍ਰੀਜ਼ ਡਿਵੈਲਪਮੈਂਟ ਬੋਰਡ ਸ੍ਰੀ ਨੀਲ ਗਰਗ, ਚੇਅਰਮੈਨ ਪੰਜਾਬ ਟ੍ਰੇਡਰਜ਼ ਕਮਿਸ਼ਨ ਸ਼੍ਰੀ ਅਨਿੱਲ ਠਾਕੁਰ, ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

            ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਹੈ ਕਿ ਸੂਬੇ ਦੇ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਕੈਰੀਅਰ ਗਾਈਡੈਂਸ, ਨੌਕਰੀ ਦਿਵਾਉਣ ਹਿੱਤ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਅਤੇ ਸਵੈ ਰੋਜ਼ਗਾਰ ਦੇ ਕਾਬਿਲ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਹੁਨਰ ਵਿੱਚ ਵਾਧਾ ਕਰਕੇ ਆਯੋਕੇ ਸਮੇਂ ਦੀ ਵਪਾਰਕ ਇਕਾਈਆਂ ਦੇ ਕਾਬਿਲ ਬਣਾਉਣਾ ਹੈ। ਇਸ ਤਹਿਤ ਸੂਬੇ ਦੇ ਬਠਿੰਡਾ ਸਮੇਤ ਚਾਰ ਜ਼ਿਲ੍ਹਿਆਂ ਚ ਅਜਿਹੇ ਪ੍ਰੋਗਰਾਮ ਕਰਵਾਏ ਜਾ ਚੁੱਕੇ ਹਨ ਅਤੇ ਭਵਿੱਖ ਵਿਚ ਸੂਬੇ ਦੇ ਬਾਕੀ ਜ਼ਿਲ੍ਹਿਆਂ ਵਿੱਚ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ।

            ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਵਲੋਂ ਸਟਾਟਅੱਪ ਪੰਜਾਬ ਦੇ ਸਹਿਯੋਗ ਨਾਲ ਬਿਜਨਸ ਆਈਡੀਆ ਕੰਪੀਟੀਸ਼ਨ ਦਾ ਆਗਾਜ਼ ਬੀਤੇ ਵਰ੍ਹੇ ਦਸੰਬਰ ਮਹੀਨੇ ਚ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਕੀਤਾ ਗਿਆ ਸੀ, ਜਿਸ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸਵੈ ਰੋਜ਼ਗਾਰ ਹਿੱਤ ਉਤਸ਼ਾਹਿਤ ਕਰਨਾ ਹੈ।

            ਇਸ ਦੌਰਾਨ ਸ਼੍ਰੀ ਅਮਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਵਰਗ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਪ੍ਰਦਾਨ ਕਰਨ ਲਈ ਹਮੇਸ਼ਾ ਯਤਨਸ਼ੀਨ ਤੇ ਵਚਨਬੱਧ ਹੈ। ਉਨ੍ਹਾਂ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਨੌਜਵਾਨ ਲੜਕੇ ਤੇ ਲੜਕੀਆਂ ਨੂੰ ਕਰੀਬ 30 ਹਜ਼ਾਰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸੂਬਾ ਸਰਕਾਰ ਵਲੋਂ ਨੌਜਵਾਨਾਂ ਨੂੰ ਅਰਧ ਸਰਕਾਰੀ ਸੈਕਟਰ ਵਿੱਚ ਵੀ ਨੌਕਰੀਆਂ ਦਾ ਪ੍ਰੋਸੈਸ ਚੱਲ ਰਿਹਾ ਹੈ। ਉਨ੍ਹਾ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਸ਼ਹਿਰਾਂ ਤੇ ਖ਼ਾਸ ਪਿੰਡਾਂ ਦੇ ਹਿਡਨ ਟਲੈਂਟਡ ਬੱਚਿਆਂ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

            ਇਸ ਮੌਕੇ ਉਨ੍ਹਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਸੂਬੇ ਦੇ ਲੋਕਾਂ ਨੇ ਇੱਕ ਬਹੁਤ ਵੱਡਾ ਫ਼ਤਵਾ ਦੇ ਕੇ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਹਰ ਮਸਲੇ ਦਾ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ।

            ਪ੍ਰੋਗਰਾਮ ਦੌਰਾਨ ਸਕੂਲ, ਕਾਲਜ ਅਤੇ ਉਪਨ ਕੈਟਾਗਿਰੀ ਤਹਿਤ ਨੌਜਵਾਨਾਂ ਕੋਲੋਂ ਬਿਜਨਸ ਸਬੰਧੀ ਨਵੇਂ ਸੁਝਾਅ ਲੈ ਕੇ ਉਨ੍ਹਾਂ ਦੇ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਵਿਦਿਆਰਥੀਆਂ ਵਲੋਂ ਆਪੋ-ਆਪਣੇ ਬਿਜਨਸ ਸੁਝਾਅ ਦੀ ਪੇਸ਼ਕਾਰੀ ਵੀ ਦਿੱਤੀ ਗਈ। ਇਸ ਮੌਕੇ ਕਰੀਬ 122 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਫਾਈਨਲ ਬਿਜਨਸ ਆਈਡੀਆ ਵਿੱਚੋਂ ਤਿੰਨੋ ਕੈਟਾਗਿਰੀਆਂ ਅਧੀਨ ਪਹਿਲੀ, ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਪ੍ਰਾਰਥੀਆ ਨੂੰ ਕ੍ਰਮਵਾਰ 50 ਹਜ਼ਾਰ, 30 ਹਜ਼ਾਰ ਅਤੇ 20 ਹਜ਼ਾਰ ਰੁਪਏ ਦੇ ਇਨਾਮ ਨਾਲ ਵੀ ਸਨਮਾਨਿਤ ਕੀਤਾ ਗਿਆ।

            ਇਸ ਉਪਰੰਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸਥਾਨਕ ਏਮਜ਼ ਹਸਪਤਾਲ ਚ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਇੱਥੇ ਚੱਲ ਰਹੇ ਰੈਸਪੀਰੈਟਰੀ ਥੈਰਾਪਿਸਟ, ਵੈਟੀਲੇਟਰ ਅਤੇ ਆਈਸੀਯੂ ਦੀ ਤਿੰਨ ਮਹੀਨਿਆਂ ਦੀ ਮੁਫ਼ਤ ਟ੍ਰੇਨਿੰਗ ਪ੍ਰੋਗਰਾਮ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਉਪਰੰਤ ਉਨ੍ਹਾਂ ਡਾਕਟਰੀ ਸਟਾਫ਼ ਨਾਲ ਏਮਜ਼ ਵਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਵੀ ਜਿੱਥੇ ਜਾਣਕਾਰੀ ਹਾਸਲ ਕੀਤੀ ਉੱਥੇ ਹੀ ਉਨ੍ਹਾਂ ਹਸਪਤਾਲ ਤੇ ਡਾਕਟਰਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਦਾ ਉਨ੍ਹਾਂ ਸੂਬਾ ਸਰਕਾਰ ਵਲੋਂ ਜਲਦ ਹੱਲ ਕਰਨ ਦਾ ਵਿਸ਼ਵਾਸ਼ ਦਿਵਾਇਆ।              

     ਇਸ ਮੌਕੇ ਏਮਜ਼ ਦੇ ਡਾਇਰੈਕਟਰ ਡਾ. ਡੀ.ਕੇ ਸਿੰਘ, ਡਾ. ਕੰਵਲਜੀਤ ਕੌੜਾ, ਡਾ. ਸ਼ਤੀਸ਼ ਗੁਪਤਾ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਅਫ਼ਸਰ ਮਿਸ ਅੰਕਿਤਾ ਅਗਰਵਾਲ, ਐਮਸੀ ਸ਼੍ਰੀ ਸੁਖਦੀਪ ਸਿੰਘ ਢਿੱਲੋ, ਜ਼ਿਲ੍ਹਾ ਯੂਥ ਪ੍ਰਧਾਨ ਸ. ਅਮਰਦੀਪ ਰਾਜਨ, ਆਪ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ  ਸ਼੍ਰੀ ਸਤਪਾਲ ਸਿਵੀਆ, ਬਲਾਕ ਪ੍ਰਧਾਨ ਸ਼੍ਰੀ ਬੱਲੀ ਬਲਜੀਤ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।