8,70,771.56 ਮੀਟਰਕ ਟਨ ਕਣਕ ਦੀ ਕੀਤੀ ਜਾ ਚੁੱਕੀ ਹੈ ਖਰੀਦ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 21 ਮਈ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੱਲਵੀ ਚੌਧਰੀ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 8,70,771.56 ਮੀਟਰਕ ਟਨ ਕਣਕ ਪਹੁੰਚੀ ਸੀ ਅਤੇ ਸਾਰੀ ਹੀ 8,70,771.56 ਮੀਟਰਕ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਣਕ ਦੀ ਖ਼ਰੀਦ ਸਬੰਧੀ ਕੰਮ ਆਖਰੀ ਪੜਾਅ ਤੇ ਹੈ ਅਤੇ ਹੁਣ ਸਿਰਫ਼ ਜ਼ਿਲ੍ਹੇ ਦੀਆਂ ਮਾਰਕੀਟ ਕਮੇਟੀਆਂ ਵਾਲੀਆਂ ਮੇਨ ਦਾਣਾ ਮੰਡੀਆਂ ਜਿੰਨ੍ਹਾਂ ਚ ਬਠਿੰਡਾ, ਗੋਨਿਆਣਾ, ਰਾਮਪੁਰਾ ਫੂਲ, ਮੌੜ ਮੰਡੀ, ਤਲਵੰਡੀ ਸਾਬੋ, ਰਾਮਾਂਮੰਡੀ, ਸੰਗਤ ਮੰਡੀ, ਭੁੱਚੋ ਮੰਡੀ, ਨਥਾਣਾ ਅਤੇ ਭਗਤਾ ਭਾਈਕਾ ਵਿਖੇ ਕਣਕ ਦੀ ਖਰੀਦ ਦਾ ਕੰਮ ਚੱਲ ਰਿਹਾ ਹੈ, ਜਿਸ ਨੂੰ ਜਲਦ ਮੁਕੰਮਲ ਕਰ ਲਿਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ (ਸਿਰਫ਼ ਇੱਕ ਦਿਨ) 2421.68 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਗਈ ਹੈ। ਉਨ੍ਹਾ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਖਰੀਦ ਕੀਤੀ ਗਈ ਕਣਕ ਦੀ 1765.93 ਕਰੋੜ ਰੁਪਏ (99.76 ਫ਼ੀਸਦੀ) ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਸ. ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਖਰੀਦੀ ਗਈ 8,70,771. 56 ਮੀਟ੍ਰਿਕ ਟਨ ਕਣਕ ਵਿੱਚੋਂ ਪਨਗਰੇਨ ਵੱਲੋਂ 2,59,106.56 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 2,31,273 ਪਨਸਪ ਵੱਲੋਂ 2,13,324 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,29,676 ਤੇ ਵਪਾਰੀਆਂ ਵੱਲੋਂ 37,392 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।