ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿੰਡ ਨੇਹੀਆਂਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ
ਸਵ: ਮਾਤਾ ਬਸੰਤ ਕੌਰ ਨੂੰ ਨਮ ਅੱਖਾਂ ਨਾਲ ਭੇਂਟ ਕੀਤੀ ਸ਼ਰਧਾਂਜ਼ਲੀ
ਬਠਿੰਡਾ, 21 ਜੁਲਾਈ : ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨੇਹੀਆਂਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੀ ਭੂਆ ਸਵ: ਮਾਤਾ ਬਸੰਤ ਕੌਰ ਦੇ ਭੋਗ ਮੌਕੇ ਉਨ੍ਹਾਂ ਨੂੰ ਨਮ ਅੱਖਾਂ ਨਾਲ ਸ਼ਰਧਾਂਜ਼ਲੀ ਭੇਂਟ ਕਰਦਿਆਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਸਪੀਕਰ, ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿੰਦਗੀ ਇੱਕ ਆਉਣ-ਜਾਣ ਦਾ ਮੇਲਾ ਹੈ। ਇੱਥੇ ਹਰ ਇੱਕ ਇਨਸਾਨ ਨੇ ਆਪੋਂ-ਆਪਣਾ ਸਮਾਂ ਭੋਗ ਕੇ ਵਾਹਿਗੁਰੂ ਜੀ ਦੇ ਪਵਿੱਤਰ ਚਰਨਾਂ ਚ ਜਾ ਬਿਰਾਜਣਾ ਹੈ।
ਇਸ ਦੌਰਾਨ ਸਪੀਕਰ, ਪੰਜਾਬ ਵਿਧਾਨ ਸਭਾ ਸ. ਸੰਧਵਾਂ ਨੇ ਇਹ ਵੀ ਕਿਹਾ ਕਿ ਸਾਨੂੰ ਸੱਚੇ ਪਾਤਸ਼ਾਹ ਵਾਹਿਗੁਰੂ ਜੀ ਦਾ ਹਮੇਸ਼ਾ ਜਾਪ ਸਿਮਰਣ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀ ਜ਼ਿੰਦਗੀ ਦੇ ਹਰ ਇੱਕ ਪਲ ਨੂੰ ਸੁਖਾਲਾ ਕਰ ਸਕੀਏ। ਇਸ ਦੌਰਾਨ ਸ. ਕੁਲਤਾਰ ਸਿੰਘ ਸੰਧਵਾਂ ਨੇ ਸਵ: ਮਾਤਾ ਬਸੰਤ ਕੌਰ ਨਾਲ ਬਚਪਨ ‘ਚ ਬਿਤਾਏ ਪਲਾਂ ਅਤੇ ਯਾਦਾਂ ਨੂੰ ਸਾਂਝਾ ਕੀਤਾ।
ਇਸ ਉਪਰੰਤ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਠਿੰਡਾ ਦੇ ਵਸਨੀਕ ਸ਼੍ਰੀ ਸਾਧੂ ਰਾਮ ਕੁਸ਼ਲਾ ਦੀ ਸਿਹਤ ਦਾ ਹਾਲ-ਚਾਲ ਵੀ ਜਾਣਿਆ।
ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਸ਼੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਤੋਂ ਇਲਾਵਾ ਸਵ: ਮਾਤਾ ਬਸੰਤ ਕੌਰ ਦਾ ਸਮੂਹ ਪਰਿਵਾਰ, ਰਿਸ਼ਤੇਦਾਰ, ਸਕੇ-ਸਬੰਧੀ, ਸੰਗਤਾਂ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।