ਬਠਿੰਡਾ, 27 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾਂ ਤਤਪਰ ਹੈ। ਉਨ੍ਹਾਂ ਨੂੰ ਮੰਦਹਾਲੀ ਵਿੱਚੋਂ ਕੱਢਣ ਲਈ ਯਤਨਸ਼ੀਲ ਹੈ। ਛੋਟੇ ਕਿਸਾਨਾਂ ਦੀ ਬਾਂਹ ਫ਼ੜਨਾ ਪੰਜਾਬ ਸਰਕਾਰ ਦਾ ਇਖਲਾਖੀ ਫ਼ਰਜ਼ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਸਥਾਨਕ ਖੇਤਰੀ ਖੋਜ ਕੇਂਦਰ ਵਿਖੇ ਲਗਾਏ ਗਏ ਕਿਸਾਨ ਮੇਲੇ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ, ਨਾਮੀ ਵਿਗਿਆਨਕ ਡਾ. ਗੁਰਦੇਵ ਸਿੰਘ ਖੁਸ਼ ਅਤੇ ਐਸਡੀਐਮ ਬਠਿੰਡਾ ਮੈਡਮ ਇਨਾਯਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਕਿਸਾਨਾਂ ਦੀ ਮਾਂ ਦੱਸਦਿਆਂ ਕਿਹਾ ਕਿ ਕਿਸਾਨ ਮੇਲੇ ਕਿਸਾਨੀ ਨੂੰ ਸਹੀ ਦਿਸ਼ਾ ਦੇਣ ਦੇ ਲਈ ਚੰਗਾ ਸੰਕੇਤ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਦੋਪਾਸੜਾ ਮੇਲ ਹੁੰਦੇ ਹਨ ਜਿਸ ਨਾਲ ਵਿਗਿਆਨੀ ਕਿਸਾਨਾਂ ਦੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸੂਚਨਾ ਨਵੀਆਂ ਖੋਜਾਂ ਦਾ ਮੁੱਢ ਬੱਨਦੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨੀ ਦੀ ਹਾਲਤ ਨੂੰ ਉਚਾ ਚੁੱਕਣ ਦੇ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਵੀ ਕੀਤੀ।
ਸ. ਖੁੱਡੀਆਂ ਨੇ ਇਸ ਗੱਲ ਦੀ ਖੇਤੀਬਾੜੀ ਯੂਨੀਵਰਸਿਟੀ ਦੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਸ ਖੇਤਰ ਦੇ ਵਿੱਚ ਪਾਏ ਯੋਗਦਾਨ ਕਾਰਨ ਹੀ ਯੂਨੀਵਰਸਿਟੀ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਚੁਣੀ ਗਈ ਹੈ। ਉਨ੍ਹਾਂ ਕਿਹਾ ਕਿ ਮੇਲੇ ਤਾਂ ਪੰਜਾਬ ਵਿੱਚ ਬਹੁਤ ਲੱਗਦੇ ਹਨ ਪਰ ਇਹ ਕਿਸਾਨ ਮੇਲੇ ਖੇਤੀ ਗਿਆਨ ਦੇ ਮੇਲੇ ਹਨ। ਉਨ੍ਹਾਂ ਕੁਦਰਤੀ ਸੋਮਿਆ ਖਾਸ ਕਰਕੇ ਪਾਣੀ ਦੀ ਸੁਚੱਜੀ ਵਰਤੋਂ ਸਬੰਧੀ ਤਕਨੀਕਾ ਅਤੇ ਤਕਨਾਲੋਜੀਆਂ ਵਿਕਸਤ ਕਰਨ ਦੀ ਅਪੀਲ ਵੀ ਕੀਤੀ। ਇਸ ਦੌਰਾਨ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਦੇ ਨਾਲ ਜੁੜਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜਲਦ ਹੀ ਪੰਜਾਬ ਵਿੱਚ ਖੇਤੀਬਾੜੀ ਨੀਤੀ ਲਾਗੂ ਕੀਤੀ ਜਾਵੇਗੀ ਅਤੇ ਇਸ ਮੌਕੇ ਉਨ੍ਹਾਂ ਨਕਲੀ ਦਵਾਈਆਂ, ਬੀਜ ਵੇਚਣ ਵਾਲਿਆਂ ਨੂੰ ਤਾੜਨਾ ਕੀਤੀ।
ਇਸ ਮੌਕੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਮੇਸ਼ਾ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੀਰਾ, ਫਕੀਰਾਂ ਦੀ ਧਰਤੀ ਹੈ, ਇਸ ਉਪਜਾਊ ਧਰਤੀ ਤੇ ਮੇਲੇ ਲਗਦੇ ਹੀ ਰਹਿੰਦੇ ਹਨ ਪਰ ਇਹ ਮੇਲਾ ਸਾਡੇ ਕਿੱਤੇ ਨਾਲ ਜੁੜਿਆ ਹੋਇਆ ਕਿਸਾਨ ਮੇਲਾ ਹੈ। ਇਸ ਮੇਲੇ ਚੋ ਕਿਸਾਨ ਅਧੁਨਿਕ ਤਕਨੀਕਾਂ ਰਾਹੀਂ ਖੇਤੀ ਕਰਨਾ ਤੇ ਨਵੇਂ ਸੰਦਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਫਲਦਾਰ ਤੇ ਸਬਜ਼ੀਆਂ ਦੇ ਬੀਜ਼ ਆਦਿ ਖਰੀਦ ਕੇ ਲੈ ਕੇ ਜਾਂਦੇ ਹਨ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਇਹ ਕਿਸਾਨ ਮੇਲਾ ਪੰਜਾਬ ਯੂਨੀਵਰਸਿਟੀ ਵਲੋਂ ਬਹੁਤ ਹੀ ਲੰਮੇ ਸਮੇਂ ਤੋਂ ਲਗਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸੇ ਵੀ ਫ਼ਸਲ ਦੇ ਬੀਜ਼ ਨੂੰ ਸਾਨੂੰ ਸਾਰਿਆਂ ਨੂੰ ਰਲ ਕੇ ਖ਼ਰੀਦਣਾ ਚਾਹੀਦਾ ਹੈ ਤਾਂ ਜੋ ਹਰੇਕ ਕਿਸਾਨ ਨੂੰ ਮਿਲ ਸਕੇ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਲੋਂ ਤਿਆਰ ਕੀਤਾ ਗਿਆ ਕਣਕ ਦਾ 826 ਨਵਾਂ ਬੀਜ ਕਿਸਾਨਾਂ ਲਈ ਬਹੁਤ ਹੀ ਲਾਹੇਬੰਦ ਸਾਬਤ ਹੋਵੇਗਾ, ਜੋ ਕਿ ਕਿਸਾਨਾਂ ਵਿੱਚ ਬਹੁਤ ਹੀ ਜ਼ਿਆਦਾ ਪ੍ਰਚੱਲਤ ਹੋਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਯੂਨੀਵਰਸਿਟੀ ਦਾ ਬੀਜ਼ ਬਾਹਰ ਨਹੀਂ ਵੇਚਿਆ ਜਾਵੇਗਾ।
ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨਾਂ ਦੀ ਮੰਗ ਅਨੁਸਾਰ ਬੀਜਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗਾ। ਉਨ੍ਹਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾਂ ਤਕਰੀਬਨ ਸਾਰੇ ਕਿਸਾਨਾਂ ਨੂੰ ਦੇ ਦਿੱਤਾ ਗਿਆ ਹੈ, ਜੇਕਰ ਫ਼ਿਰ ਵੀ ਕੋਈ ਕਿਸਾਨ ਰਹਿ ਗਿਆ ਤਾਂ ਉਨ੍ਹਾਂ ਨੂੰ ਵੀ ਜਲਦ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨਰਮੇ ਦੀ ਫ਼ਸਲ ਤੇ ਗੁਲਾਬੀ ਸੁੰਡੀ ਦਾ ਥੋੜਾ ਪ੍ਰਕੋਪ ਸੀ, ਜਿਸ ਤੇ ਤੁਰੰਤ ਖੇਤੀਬਾੜੀ ਵਿਭਾਗ ਵਲੋਂ ਨਿਯੁਕਤ ਕੀਤੀਆਂ ਟੀਮਾਂ ਨੇ ਕਾਬੂ ਪਾ ਲਿਆ।
ਇਸ ਦੌਰਾਨ ਉਨ੍ਹਾਂ ਹਾੜੀ ਦੀਆਂ ਫ਼ਸਲਾਂ ਦੇ ਮੱਦੇਨਜ਼ਰ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਤਾਬਚਾਂ ਜ਼ਰੂਰ ਖ਼ਰੀਦਣ ਤਾਂ ਜੋ ਉਹ ਆਧੁਨਿਕ ਤਰੀਕੇ ਨਾਲ ਖੇਤੀ ਕਰ ਸਕਣ ਤੇ ਆਪਣੀ ਫ਼ਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਕਰ ਸਕਣ।
ਇਸ ਮੌਕੇ ਡਾ. ਗੋਸਲ ਨੇ ਕਿਹਾ ਕਿ ਕਿਸਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਤੀ ਨੂੰ ਇੱਕ ਕਾਰੋਬਾਰ ਕਿੱਤੇ ਵਜੋਂ ਅਪਨਾਉਣ ਲਈ ਕਿਹਾ। ਮੰਡੀਕਰਨ ਬਾਰੇ ਡਾ ਗੋਸ਼ਲ ਨੇ ਬੋਲਦਿਆਂ ਕਿਹਾ ਕਿ ਇਸ ਸਬੰਧੀ ਸੰਭਾਵਨਾਵਾਂ ਸਾਨੂੰ ਆਪ ਤਲਾਸ਼ਣੀਆਂ ਪੈਣਗੀਆਂ। ਉਨ੍ਹਾਂ ਪੰਜਾਬ ਸਰਕਾਰ ਦਾ ਵਿਸ਼ੇਸ਼ ਕਰ ਧੰਨਵਾਦ ਕੀਤਾ ਜਿਨ੍ਹਾਂ ਫਰੀਦਕੋਟ ਵਿਖੇ 1200 ਏਕੜ ਫਾਰਮ ਵਿਖੇ ਮਹੱਤਵਪੂਰਨ ਖੋਜਾਂ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਵੱਲ ਤੁਰਨ ਦੀ ਬੇਨਤੀ ਕੀਤੀ ਅਤੇ ਕਿਹਾ ਕਿ ਬਠਿੰਡੇ ਦਾ ਕਿਸਾਨ ਮੇਲਾ ਸਿਰਫ਼ ਪੰਜਾਬ ਹੀ ਨਹੀਂ ਗੁਆਢੀ ਰਾਜਾਂ ਦੇ ਲਈ ਵੀ ਇੱਕ ਮਹੱਤਵਪੂਰਨ ਮੇਲਾ ਹੁੰਦਾ ਹੈ। ਉਨ੍ਹਾਂ ਖੇਤਰੀ ਖੋਜ ਕੇਂਦਰ ਵਿੱਚ ਗੁਲਾਬੀ ਸੁੰਡੀ, ਚਿੱਟੀ ਮੱਖੀ ਆਦਿ ਕੀੜਿਆਂ ਬਾਰੇ ਮਹੱਤਵਪੂਰਨ ਖੋਜਾਂ ਬਾਰੇ ਜਾਣਕਾਰੀ ਦਿੱਤੀ।
ਉਨ੍ਹਾਂ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਸਿਫ਼ਾਰਸ ਕਿਸਮਾਂ ਨੂੰ ਅਪਨਾਉਣ ਲਈ ਕਿਹਾ ਅਤੇ ਵਿਸ਼ੇਸ਼ ਕਰਕੇ ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਸਿਫਾਰਿਸ਼ ਕਣਕ ਦੀ ਬਿਜਾਈ ਲਈ ਸਰਫੇਸ ਸੀਡਿੰਗ ਤਕਨੀਕ ਨੂੰ ਅਪਨਾਉਣ ਲਈ ਕਿਹਾ। ਡਾ ਗੋਸਲ ਨੇ ਖਾਸ ਕਰਕੇ ਕਿਸਾਨਾਂ ਨੂੰ ਪੁਰਜ਼ੋਰ ਬੇਨਤੀ ਕੀਤੀ ਕਿ ਯੂਨੀਵਰਸਿਟੀ ਵੱਲੋਂ ਵਿਕਸਤ ਸੰਯੁਕਤ ਖੇਤੀ ਮਾਡਲ ਜ਼ਰੂਰ ਦੇਖਣ ਅਤੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ 70 ਦੇ ਦਹਾਕੇ ਵਿੱਚ ਇਹ ਖੋਜ ਕੇਂਦਰ ਕ੍ਰਿਸਾਨੀ ਦੀ ਸੇਵਾ ਲਈ ਸਥਾਪਿਤ ਕੀਤਾ ਗਿਆ ਅਤੇ ਬੀਤੇ ਵਰ੍ਹੇ ਇਸ ਖੋਜ ਕੇਂਦਰ ਵਿੱਚ ਵਿਦਿਅਕ ਇੰਸਟੀਚਿਊਟ ਵੀ ਖੋਲਿਆ ਗਿਆ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਵੱਧ ਤੋਂ ਵੱਧ ਖੇਤੀ ਪ੍ਰਕਾਸ਼ਨਾਵਾਂ ਨਾਲ ਜੁੜਨ ਦੀ ਬੇਨਤੀ ਕੀਤੀ।
ਇਸ ਮੌਕੇ ਡਾ. ਖੁਸ਼ ਨੇ ਬੋਲਦਿਆਂ ਕਿਹਾ ਕਿ ਕਿਸੇ ਵੀ ਅਦਾਰੇ ਵੱਲੋਂ ਵਿਕਸਤ ਕਿਸਮ ਕਿਸਾਨਾਂ ਦੇ ਖੇਤ ਵਿੱਚ ਹੀ ਪਰਖ ਤੋਂ ਬਾਅਦ ਪਾਸ ਜਾਂ ਫੇਲ੍ਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਦੇ ਵਿੱਚ ਪੰਜਾਬੀ ਕੌਮ ਨੇ ਇੱਕ ਮਿਹਨਤੀ ਕੌਮ ਵਜੋਂ ਨਾਮ ਖੱਟਿਆ ਹੈ ਅਤੇ ਉਨ੍ਹਾਂ ਦੁਆਰਾ ਵਿਕਸਤ ਝੋਨੇ ਦੀਆਂ ਕਿਸਮਾਂ ਇਸ ਖੇਤਰ ਵਿੱਚ ਖੂਬ ਸਲਾਹੀਆਂ ਗਈਆਂ। ਮਨੁੱਖਤਾਂ ਨੂੰ ਭੁੱਖਮਰੀ ਦੇ ਸ਼ਿਕੰਜੇ ਵਿਚੋਂ ਕੱਢਣ ਲਈ ਸਾਨੂੰ ਖੇਤੀ ਨੂੰ ਵਿਗਿਆਨਕ ਲੀਹਾਂ ਤੇ ਤੋਰਨਾ ਪਵੇਗਾ ਅਤੇ ਵਿਗਿਆਨੀਆਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸਾਨਾਂ