You are currently viewing ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕੈਂਪ 18 ਨੂੰ : ਡਿਪਟੀ ਕਮਿਸ਼ਨਰ

ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕੈਂਪ 18 ਨੂੰ : ਡਿਪਟੀ ਕਮਿਸ਼ਨਰ

 

–“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕੈਂਪ 18 ਨੂੰ : ਡਿਪਟੀ ਕਮਿਸ਼ਨਰ

ਬਠਿੰਡਾ, 14 ਅਕਤੂਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਸਨਮੁੱਖ ਬਜ਼ੁਰਗ ਵਿਅਕਤੀਆਂ ਲਈ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕੈਂਪ ਸਥਾਨਕ ਸਿਵਲ ਹਸਪਤਾਲ ਵਿਖੇ 18 ਅਕਤੂਬਰ ਨੂੰ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ, ਇਨ੍ਹਾਂ ਸੇਵਾਵਾਂ ਵਿੱਚ ਪੂਰੀ ਜੀਰੀਏਟ੍ਰਿਕ ਜਾਂਚ, ਨੱਕ, ਕੰਨ ਅਤੇ ਗਲੇ ਦੀ ਜਾਂਚ, ਅੱਖਾਂ ਦੀ ਜਾਂਚ, ਐਨਕਾਂ ਦੀ ਵੰਡ, ਅੱਖਾਂ ਦੀ ਮੁਫ਼ਤ ਸਰਜਰੀ ਤੋਂ ਇਲਾਵਾ ਪੈਨਸ਼ਨ ਸਕੀਮਾਂ ਅਧੀਨ ਫਾਰਮ ਭਰਨ ਦੇ ਨਾਲ-ਨਾਲ ਸੀਨੀਅਰ ਸਿਟੀਜ਼ਨ ਕਾਰਡ ਵੀ ਬਣਾਕੇ ਦਿੱਤੇ ਜਾਣਗੇ।

ਕੈਂਪ ਦੌਰਾਨ ਸੀਨੀਅਰ ਸ਼ਿਟੀਜ਼ਨਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਵਲ ਸਰਜਨ, ਵੱਖ-ਵੱਖ ਸਪੈਸ਼ਲਿਸਟ ਡਾਕਟਰ, ਸਕੱਤਰ ਰੈਡ ਕਰਾਸ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਉਨ੍ਹਾਂ ਦਾ ਸਟਾਫ਼, ਆੜੀ-ਆੜੀ ਗਰੁੱਪ ਬਠਿੰਡਾ, ਆਸਰਾ ਬਿਰਧ ਆਸ਼ਰਮ ਮੌੜ ਮੰਡੀ, ਸ਼੍ਰੀ ਰਾਮਚੰਦਰ ਟਰਸਟ ਬਠਿੰਡਾ ਅਤੇ ਸਥਾਨਕ ਡੀ.ਡੀ.ਆਰ.ਸੀ ਦਾ ਸਟਾਫ਼ ਹਾਜ਼ਰ ਰਹੇਗਾ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅਧੀਨ ਆਉਂਦੇ ਸਾਰੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ 18 ਅਕਤੂਬਰ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਪਹੁੰਚ ਕੇ ਇਸ ਕੈਂਪ ਦਾ ਵੱਧ ਤੋਂ ਵੱਧ ਫ਼ਾਇਦਾ ਜ਼ਰੂਰ ਲਿਆ ਜਾਵੇ।