You are currently viewing ਆਯੂਸ਼ਮਾਨ ਕਾਰਡ” ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ : ਸ਼ੌਕਤ ਅਹਿਮਦ ਪਰੇ

ਆਯੂਸ਼ਮਾਨ ਕਾਰਡ” ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ : ਸ਼ੌਕਤ ਅਹਿਮਦ ਪਰੇ

“ਆਯੂਸ਼ਮਾਨ ਕਾਰਡ” ਬਣਵਾਓ 1 ਲੱਖ ਰੁਪਏ ਦਾ ਨਗਦ ਇਨਾਮ ਪਾਓ : ਸ਼ੌਕਤ ਅਹਿਮਦ ਪਰੇ
• 4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ
• ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ
ਬਠਿੰਡਾ, 17 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇ ਲਾਭਪਾਤਰੀਆਂ ਲਈ ਦੀਵਾਲੀ ਤੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਮੌਕੇ ਤੇ ਦੀਵਾਲੀ ਬੰਪਰ ਡਰਾਅ ਕੱਢਿਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਟੇਟ ਹੈਲਥ ਏਜੰਸੀ, ਪੰਜਾਬ ਵੱਲੋਂ 30 ਨਵੰਬਰ 2023 ਤੱਕ ਕਾਰਡ ਬਣਵਾਉਣ ਵਾਲੇ ਸਾਰੇ ਲਾਭਪਾਤਰੀਆਂ ਵਿਚ ਲੱਕੀ ਡਰਾਅ ਦੇ ਜਰੀਏ 10 ਲੋਕਾਂ ਨੂੰ ਨਗਦ ਇਨਾਮ ਦਿੱਤੇ ਜਾਣੇ ਹਨ, ਜਿਸ ਵਿਚ ਪਹਿਲਾ ਇਨਾਮ 1 ਲੱਖ ਰੁਪਏ ਦਾ ਹੋਵੇਗਾ। ਦੂਜਾ ਇਨਾਮ 50 ਹਜ਼ਾਰ, ਤੀਜਾ ਇਨਾਮ 25 ਹਜ਼ਾਰ, ਚੌਥਾ ਇਨਾਮ 10 ਹਜ਼ਾਰ, ਪੰਜਵਾਂ ਇਨਾਮ 8 ਹਜ਼ਾਰ ਛੇਵੇਂ ਤੋਂ ਦਸਵਾਂ ਇਨਾਮ 5 ਹਜ਼ਾਰ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਲੱਕੀ ਡਰਾਅ ਖੁੱਲਣ ਦੀ ਮਿਤੀ 4 ਦਸੰਬਰ 2023 ਹੋਵੇਗੀ।
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਾਰਡ ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ। ਉਨ੍ਹਾਂ ਕਿਹਾ ਕਿ ਆਯੂਸ਼ਮਾਨ ਕਾਰਡ ਖੁਦ ਘਰ ਬੈਠੇ “ਆਯੂਸ਼ਮਾਨ ਐੱਪ” ਨਾਲ ਵੀ ਬਣਾ ਸਕਦੇ ਹੋ ਜਾਂ ਕਾਰਡ ਬਣਵਾਉਣ ਲਈ ਨਜ਼ਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹੋ।