You are currently viewing ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਗਿੱਲ

ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਗਿੱਲ

 

ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਗਿੱਲ

· ਵਿਧਾਇਕ ਗਿੱਲ ਨੇ ਜ਼ਰੂਰਮੰਦਾਂ ਨੂੰ ਵੰਡੇ ਬਨਾਉਟੀ ਦੰਦਾਂ ਦੇ ਸੈੱਟ

· ਸਿਹਤ ਵਿਭਾਗ ਨੇ ਮਨਾਇਆ 36ਵਾਂ ਡੈਂਟਲ ਹੈਲਥ ਪੰਦਰਵਾੜਾ

ਬਠਿੰਡਾ, 18 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਮੁੱਖ ਮੰਤਰੀ ਦੀ ਦੂਰਅੰਦੇਸ਼ੀ ਸੋਚ ਸਦਕਾ ਆਮ ਲੋਕਾਂ ਦੀ ਸਿਹਤ ਭਲਾਈ ਦੇ ਮੰਤਵ ਨਾਲ ਉਨ੍ਹਾਂ ਦੇ ਘਰਾਂ ਨਜ਼ਦੀਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਏ ਗਏ 16 ਰੋਜ਼ਾ 36ਵੇਂ ਦੰਦਾਂ ਦੀ ਸੰਭਾਲ ਸਬੰਧੀ ਡੈਂਟਲ ਹੈਲਥ ਪੰਦਰਵਾੜਾ ਚ ਸ਼ਿਰਕਤ ਕਰਨ ਉਪਰੰਤ ਕੀਤਾ।

ਇਸ ਮੌਕੇ ਵਿਧਾਇਕ ਸ. ਗਿੱਲ ਨੇ ਜਰੂਰਤਮੰਦ ਵਿਅਕਤੀਆਂ ਨੂੰ ਬਨਾਉਟੀ ਦੰਦਾਂ ਦੇ ਸੈੱਟ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦਾ ਇਹ ਬਹੁਤ ਵਧੀਆ ਸ਼ਲਾਘਾਯੋਗ ਕਦਮ ਹੈ, ਜੋ ਬਜੁਰਗਾਂ ਅਤੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਮੌਕੇ ਵਿਧਾਇਕ ਸ. ਗਿੱਲ ਨੇ ਵਧੀਆਂ ਕੰਮ ਕਰਨ ਵਾਲੇ ਡਾ. ਕਰਨ ਅਬਰੋਲ, ਡਾ. ਨੇਹਾ, ਡਾ. ਗਰੀਸ਼, ਡਾ ਲਵਦੀਪ ਤੇ ਪੈਰਾ ਮੈਡੀਕਲ ਸਟਾਫ਼ ਨੂੰ ਸਨਮਾਨਿਤ ਵੀ ਕੀਤਾ।

ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਹਸਪਤਾਲ ਬਠਿੰਡਾ, ਸਬ ਡਵੀਜ਼ਨਲ ਹਸਪਤਾਲਾਂ ਰਾਮਪੁਰਾ, ਸੀ.ਐਚ.ਸੀ. ਬਾਲਿਆਂਵਾਲੀ ਤੇ ਸਾਂਤੀ ਹਸਪਤਾਲ (ਮੁੱਢਲਾ ਸਿਹਤ ਕੇਂਦਰ, ਪਰਸ ਰਾਮ ਨਗਰ) ਬਠਿੰਡਾ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦੌਰਾਨ 60 ਲੋੜਵੰਦ ਵਿਅਕਤੀਆਂ ਨੂੰ ਬਨਾਉਟੀ ਦੰਦਾਂ ਦੇ ਸੈੱਟ ਵੀ ਲਗਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵਿਖੇ ਵੀ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਏ ਗਏ।

ਇਸ ਦੌਰਾਨ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਕਰਨ ਅਬਰੋਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਦੰਦ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼ ਰਾਤ ਨੂੰ ਸੌਣ ਲੱਗਿਆ ਤੇ ਸਵੇਰੇ ਖਾਣਾ-ਖਾਣ ਤੋਂ ਬਾਅਦ ਬਰੱਸ਼ ਜ਼ਰੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਲ ਵਿੱਚ ਇੱਕ ਵਾਰ ਦੰਦਾਂ ਦੇ ਮਾਹਿਰ ਡਾਕਟਰ ਤੋਂ ਚੈਕ ਅੱਪ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਰ ਰੋਜ਼ ਸੰਤੁਲਿਤ ਭੋਜਨ ਖਾਣਾ ਚਾਹੀਦਾ ਹੈ ਅਤੇ ਜ਼ਿਆਦਾ ਮਿਠਾਈਆਂ ਤੇ ਤੰਬਾਕੂਨੋਸ਼ੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ।

ਇਸ ਮੌਕੇ ਏਐਨਐਮ ਅਤੇ ਜੀਐਨਐਮ ਸਕੂਲ ਦੇ ਵਿਦਿਆਰਥੀਆਂ ਦੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਚਾਰਟ ਮੇਕਿੰਗ ਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇੰਨਰਵੀਲ ਕਲੱਬ ਬਠਿੰਡਾ ਵੱਲੋਂ ਗਿਫ਼ਟ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਇੰਨਰਵੀਲ ਕਲੱਬ ਵੱਲੋਂ ਕੈਂਸਰ ਦੇ ਮਰੀਜ਼ਾਂ ਨੂੰ ਫ਼ਲ ਤੇ ਗਿਫ਼ਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮਾਸ ਮੀਡੀਆ ਅਫ਼ਸਰ ਸ਼੍ਰੀ ਵਿਨੋਦ ਖੁਰਾਣਾ ਤੋਂ ਇਲਾਵਾ ਜੀ.ਐਨ.ਐਮ ਸਕੂਲ ਦਾ ਸਟਾਫ਼ ਤੇ ਬੱਚੇ ਆਦਿ ਹਾਜ਼ਰ ਸਨ।