You are currently viewing ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੀਤਾ ਜਾਗਰੂਕ

ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੀਤਾ ਜਾਗਰੂਕ

 

ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੀਤਾ ਜਾਗਰੂਕ

ਬਠਿੰਡਾ, 21 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਸਨ ਸਿੰਘ ਦੀ ਰਹਿਨੁਮਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਗੰਗਾ ਅਬਲੂ ਕੀ ਤੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਅਮਰਗੜ੍ਹ ਵਿਖੇ ਵਿਦਿਆਰਥੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ ਸਰਬਜੀਤ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਸਾੜਣ ਕਾਰਣ ਵਾਤਾਵਰਣ ਧਰਤੀ, ਮਨੁੱਖ ਅਤੇ ਜਾਨਵਰਾਂ ਦੀ ਸਿਹਤ ਉੱਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ ਡਾ ਜਸਵਿੰਦਰ ਕੁਮਾਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਸਰਫੇਸ ਸੀਡਰ, ਸੁਪਰ ਸੀਡਰ ਅਤੇ ਹੈਪੀ ਸੀਡਰ ਮਸ਼ੀਨਾਂ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ, ਜਿਨ੍ਹਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਪਰਾਲੀ ਨੂੰ ਮਿਟੀ ਵਿੱਚ ਮਿਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ।

ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ ਅਮਨਦੀਪ ਕੌਰ ਨੇ ਦੱਸਿਆ ਕਿ ਪਰਾਲੀ ਨੂੰ ਸਾੜਣ ਕਾਰਣ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਣ ਸੜਕਾਂ ਤੇ ਦੁਰਘਟਨਾਵਾਂ ਵੀ ਹੋ ਜਾਂਦੀਆਂ ਹਨ।

ਇਸ ਮੌਕੇ ਸ਼੍ਰੀ ਜਗਮੀਰ ਸਿੰਘ, ਸ਼੍ਰੀ ਸਵਰਨਜੀਤ ਸਿੰਘ ਤੋਂ ਇਲਾਵਾ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਆਦਿ ਹਾਜ਼ਰ ਸਨ।