24 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਸਵੇਰੇ 9 ਤੋਂ 2 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ

24 ਅਕਤੂਬਰ ਨੂੰ ਦੁਸ਼ਹਿਰੇ ਵਾਲੇ ਦਿਨ ਸਵੇਰੇ 9 ਤੋਂ 2 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ
ਬਠਿੰਡਾ, 22 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 24 ਅਕਤੂਬਰ ਨੂੰ ਦੁਸ਼ਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿੱਚ ਕੰਮ ਲਈ ਆਉਣ ਵਾਲੇ ਨਾਗਰਿਕ 24 ਅਕਤੂਬਰ ਨੂੰ ਦੁਪਹਿਰ 2 ਵਜੇ ਤੋਂ ਪਹਿਲਾਂ ਹੀ ਕੰਮ ਲਈ ਆਉਣ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਤੋਂ ਇਲਾਵਾ ਹੋਰ ਦਿਨਾਂ ਵਿੱਚ ਸੇਵਾ ਕੇਂਦਰਾ ਦਾ ਸਮਾਂ ਪਹਿਲਾ ਵਾਂਗ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੀ ਰਹੇਗਾ।