“ਪੰਜਾਬ ਸਰਕਾਰ ਤੁਹਾਡੇ ਦੁਆਰ” ਤਹਿਤ ਪਿੰਡ ਪਥਰਾਲਾ ਵਿਖੇ ਕੈਂਪ 25 ਅਕਤੂਬਰ ਨੂੰ : ਡਿਪਟੀ ਕਮਿਸ਼ਨਰ
ਬਠਿੰਡਾ, 23 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਲਗਾਏ ਜਾ ਰਹੇ ਕੈਂਪਾਂ “ਪੰਜਾਬ ਸਰਕਾਰ ਤੁਹਾਡੇ ਦੁਆਰ” ਦੀ ਲੜੀ ਤਹਿਤ 25 ਅਕਤੂਬਰ ਨੂੰ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਾਅਦ ਦੁਪਿਹਰ 3 ਵਜੇ ਕੈਂਪ ਲਗਾਇਆ ਜਾ ਜਾਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ ਦੌਰਾਨ ਪਿੰਡ ਪਥਰਾਲਾ, ਡੂੰਮਵਾਲੀ ਅਤੇ ਨਰਸਿੰਘ ਕਲੋਨੀ ਦੇ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਉਨ੍ਹਾਂ ਵਲੋਂ ਖੁਦ ਕੈਂਪ ਵਿੱਚ ਸ਼ਿਰਕਤ ਕਰਕੇ ਸੁਣੀਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਲਗਾਏ ਜਾ ਰਹੇ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।