You are currently viewing ਪਿੰਡ ਢਪਾਲੀ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਪਿੰਡ ਢਪਾਲੀ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

 

 

ਪਿੰਡ ਢਪਾਲੀ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

 

ਬਠਿੰਡਾ, 25 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਾਰਜਕਾਰੀ ਇੰਜੀਨੀਅਰ ਨਹਿਰ ਮੰਡਲ ਬਠਿੰਡਾ ਸ੍ਰੀ ਸੁਖਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਢਪਾਲੀ ਦੇ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਪਰਾਲੀ ਨਾ ਸਾੜਨ ਸਬੰਧੀ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਅਤੇ ਵੱਧ ਤੋਂ ਵੱਧ ਸੁਪਰਸੀਡਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਕਿਸਾਨਾਂ/ਕਿਸਾਨ ਜਥੇਬੰਦੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇਕਰ ਕੋਈ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸਦੇ ਖਿਲਾਫ਼ ਸਖ਼ਤ ਤੋ ਸਖ਼ਤ ਕਾਰਵਾਈ ਹੋਵੇਗੀ ਅਤੇ ਜਮ੍ਹਾਂਬੰਦੀ ਵਿੱਚ ਲਾਲ ਐਂਟਰੀ, ਅਸਲੇ ਦੇ ਲਾਇਸੰਸ ਦਾ ਕੈਂਸਲ ਕੀਤਾ ਜਾਵੇਗਾ।

ਇਸ ਮੌਕੇ ਕਿਸਾਨਾਂ ਵੱਲੋਂ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਆਪਣੀਆਂ ਮੁਸ਼ਕਿਲਾਂ ਦੱਸਣ ਦੇ ਨਾਲ-ਨਾਲ ਕਿਸਾਨਾਂ ਵੱਲੋਂ ਇਹ ਵੀ ਸੁਝਾਅ ਦਿੱਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਬਾਸਮਤੀ ਤੇ ਐਮ.ਐਸ.ਪੀ ਦੇਣ ਨਾਲ ਪਰਾਲੀ ਪ੍ਰਬੰਧਨ ਸੌਖਾ ਹੋ ਸਕਦਾ ਹੈ।

ਇਸ ਦੌਰਾਨ ਸ੍ਰੀ ਸੁਖਜੀਤ ਸਿੰਘ ਰੰਧਾਵਾ ਨੇ ਕਿਸਾਨਾਂ ਨੂੰ ਦੱਸਿਆ ਕਿ ਜਿੰਨ੍ਹਾਂ ਕਿਸਾਨਾਂ ਨੇ ਸਬਸਿਡੀ ਤੇ ਕੋਈ ਮਸ਼ੀਨਰੀ ਲਈ ਹੈ, ਜੇਕਰ ਉਹ ਪਰਾਲੀ ਨੂੰ ਅੱਗ ਲਾਉਣਗੇ ਤਾਂ ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਹੋਵੇਗੀ।

ਇਸ ਮੌਕੇ ਲਗਭਗ 50 ਕਿਸਾਨ, ਨੋਡਲ ਅਫ਼ਸਰ, ਸਪੈਸ਼ਲ ਸੁਪਰਵਾਈਜਰ ਤੇ ਕਲੱਸਟਰ ਅਫ਼ਸਰ ਹਾਜ਼ਰ ਸਨ।