You are currently viewing ਜ਼ਿਲ੍ਹੇ ਦੀਆਂ ਮੰਡੀਆਂ ਚ ਹੁਣ ਤੱਕ 125577 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ਚ ਹੁਣ ਤੱਕ 125577 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

 

–ਜ਼ਿਲ੍ਹੇ ਦੀਆਂ ਮੰਡੀਆਂ ਚ ਹੁਣ ਤੱਕ 125577 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

• 112346 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਬਠਿੰਡਾ, 25 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਮਿਹਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ 24 ਅਕਤੂਬਰ ਸ਼ਾਮ ਤੱਕ ਜ਼ਿਲ੍ਹੇ ਅੰਦਰ 125577 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ 112346 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਅਤੇ ਹੁਣ ਤੱਕ ਖ਼ਰੀਦ ਕੀਤੇ ਗਏ ਝੋਨੇ ਦੀ 123ਫ਼ੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਅਨਾਜ ਮੰਡੀ ਚ ਖ਼ਰੀਦ ਦੌਰਾਨ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਚ ਸੁੱਕਾ ਝੋਨਾ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ੍ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ ਜਾਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸ ਦੀ ਸਾਂਭ-ਸੰਭਾਲ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ। ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਵਿਜੈ ਸਿੰਗਲਾ ਨੇ ਹੁਣ ਤੱਕ ਕੀਤੀ ਖਰੀਦ ਬਾਰੇ ਦੱਸਿਆ ਕਿ ਪਨਗ੍ਰੇਨ ਵੱਲੋਂ 44291 ਐਮ.ਟੀ, ਮਾਰਕਫੈਡ 27065 ਐਮ.ਟੀ, ਪਨਸਪ 25437 ਐਮ.ਟੀ, ਵੇਅਰਹਾਊਸ 14553 ਐਮ.ਟੀ ਅਤੇ ਹੋਰ ਵਪਾਰੀਆਂ ਵੱਲੋਂ 1000 ਐਮ.ਟੀ ਝੋਨੇ ਦੀ ਖ਼ਰੀਦ ਕੀਤੀ ਗਈ ਹੈ।