You are currently viewing ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ

ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਸੰਭਾਲਿਆ ਚਾਰਜ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਮਿਲੇਗਾ ਪੂਰਾ ਮਾਣ-ਸਤਿਕਾਰ

ਬਠਿੰਡਾ, 26 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅੱਜ ਇੱਥੇ ਮੈਡਮ ਪੂਨਮ ਸਿੰਘ ਨੇ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਮੈਡਮ ਪੂਨਮ ਸਿੰਘ ਮੋਗਾ ਵਿਖੇ ਬਤੌਰ ਕਮਿਸ਼ਨਰ ਨਗਰ ਨਿਗਮ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਮੈਡਮ ਪੂਨਮ ਸਿੰਘ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਬਤੌਰ ਉਪ ਮੰਡਲ ਮੈਜਿਸਟ੍ਰੇਟ ਵਜੋਂ ਵੀ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਅ ਚੁੱਕੇ ਹਨ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਚਾਰਜ ਸੰਭਾਲਣ ਉਪਰੰਤ ਮੈਡਮ ਪੂਨਮ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਹਰੇਕ ਯੋਗ ਤੇ ਲੋੜਵੰਦ ਵਿਅਕਤੀ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਦਫ਼ਤਰੀ ਕੰਮ-ਕਾਜ ਲਈ ਆਉਣ ਵਾਲੇ ਹਰੇਕ ਵਿਅਕਤੀ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।