ਬਠਿੰਡਾ 29 ਅਕਤੂਬਰ
67 ਵੀਆ ਹਾਕੀ ਪੰਜਾਬ ਪੱਧਰੀ ਸਕੂਲੀ ਖੇਡਾਂ ਹਾਕੀ ਟਰਫ ਰਜਿੰਦਰਾ ਕਾਲਜ ਬਠਿੰਡਾ ਵਿਖੇ ਅੰਡਰ 19 ਮੁੰਡਿਆਂ ਦੇ ਮੁਕਾਬਲੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਏ ਹਨ।
ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਕੀਤੀ ਗਈ।
ਅੰਡਰ 19 ਮੁੰਡਿਆਂ ਦੇ ਫਸਵੇਂ ਮੁਕਾਬਲੇ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਮੋਹਾਲੀ ਨੇ ਜਲੰਧਰ ਨੂੰ ਪੈਨਲਟੀ ਸੂਟ ਰਾਹੀਂ 3-1 ਨਾਲ ਹਰਾ ਕੇ ਤੀਜਾ ਸਥਾਨ ਅਤੇ ਫਾਈਨਲ ਮੁਕਾਬਲੇ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਜਲੰਧਰ ਨੇ ਪੰਜਾਬ ਸਪੋਰਟਸ ਇੰਸਟੀਚਿਊਟ ਲੁਧਿਆਣਾ ਨੂੰ 2-0 ਨਾਲ ਹਰਾ ਕੇ ਪਹਿਲਾਂ ਸਥਾਨ ਅਤੇ ਪੰਜਾਬ ਸਪੋਰਟਸ ਇੰਸਟੀਚਿਊਟ ਲੁਧਿਆਣਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਅੱਜ ਸ਼ੁਰੂ ਹੋਏ ਅੰਡਰ 19 ਲੜਕੀਆਂ ਦੇ ਹਾਕੀ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਪਟਿਆਲਾ ਨੇ ਸੰਗਰੂਰ ਨੂੰ 4-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਫਰੀਦਕੋਟ ਨੂੰ 8-0 ਨਾਲ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਲੁਧਿਆਣਾ ਨੂੰ 8-2 ਨਾਲ, ਬਠਿੰਡਾ ਨੇ ਫਿਰੋਜ਼ਪੁਰ ਨੂੰ 10-0 ਨਾਲ ਹਰਾਇਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ,ਅਬਜਰਵਰ ਦਵਿੰਦਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਨਾਜ਼ਰ ਸਿੰਘ,ਗੁਰਪ੍ਰੀਤ ਸਿੰਘ ਸਿੱਧੂ, ਰਹਿੰਦਰ ਸਿੰਘ, ਜਗਮੋਹਨ ਸਿੰਘ ਗੁਰਲਾਲ ਸਿੰਘ, ਰਮਨਦੀਪ ਸਿੰਘ, ਗੁਰਿੰਦਰ ਜੀਤ ਸਿੰਘ, ਸੁਖਜਿੰਦਰ ਪਾਲ ਕੌਰ, ਰਾਜਵੰਤ ਸਿੰਘ ਕੋਚ, ਰਣਧੀਰ ਸਿੰਘ, ਵੀਰਪਾਲ ਕੌਰ,ਸੈਲਵਿੰਦਰ ਕੌਰ, ਬੇਅੰਤ ਕੌਰ, ਹਰਭਗਵਾਨ ਦਾਸ, ਰੇਸ਼ਮ ਸਿੰਘ, ਰਾਜਿੰਦਰ ਸ਼ਰਮਾ,ਵੀਰਪਾਲ ਕੌਰ , ਸੁਖਪ੍ਰੀਤ ਸਿੰਘ, ਤੇਜਿੰਦਰ ਸਿੰਘ ਫਰੀਦਕੋਟ ਹਾਜ਼ਰ ਸਨ।