ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ”

 

 

“ਝੋਨੇ ਦੀ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ”

 

ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਰੋਜ਼ਾਨਾ ਫੀਲਡ ਚ ਰੱਖਣ ਨਜ਼ਰਸਾਨੀ : ਡਿਪਟੀ ਕਮਿਸ਼ਨਰ

 

· ਪਰਾਲੀ ਸਬੰਧੀ ਰਿਪੋਰਟ ਹਰ-ਰੋਜ਼ ਜਮ੍ਹਾਂ ਕਰਵਾਉਣੀ ਬਣਾਉਣ ਲਾਜ਼ਮੀ

 

· ਡੀਸੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

 

ਬਠਿੰਡਾ, 2 ਨਵੰਬਰ : ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਦੇ ਮੱਦੇਨਜ਼ਰ ਅਧਿਕਾਰੀ ਰੋਜ਼ਾਨਾ ਫੀਲਡ ਚ ਜਾਣਾ ਯਕੀਨੀ ਬਣਾਉਣ ਦੇ ਨਾਲ-ਨਾਲ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਕਾਰਜਾਂ ਦੀ ਰਿਪੋਰਟ ਹਰ-ਰੋਜ਼ ਜਮ੍ਹਾਂ ਕਰਵਾਉਣੀ ਲਾਜ਼ਮੀ ਬਣਾਉਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਮੱਦੇਨਜ਼ਰ ਐਸਡੀਐਮਜ਼ ਤੋਂ ਇਲਾਵਾ ਕਲੱਸਟਰਾਂ, ਨੋਡਲ ਅਤੇ ਫੀਲਰ ਅਫ਼ਸਰਾਂ ਨਾਲ ਕੀਤੀ ਗਈ ਰੀਵਿਊ ਬੈਠਕ ਦੌਰਾਨ ਕੀਤਾ।

 

ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰਾਂ ਕੋਲੋਂ ਹੁਣ ਤੱਕ ਕੀਤੇ ਗਏ ਝੋਨੇ ਦੀ ਪਰਾਲੀ ਪ੍ਰਬੰਧਨ ਦੇ ਕਾਰਜਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਕਿਹਾ ਕਿ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਦਾ ਪਤਾ ਲਗਦਾ ਹੈ ਤਾਂ ਤੁਰੰਤ ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਅਤੇ ਅੱਗ ਬੁਝਾਉਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੇ ਕੇਸਾਂ ਨੂੰ ਘਟਾਇਆ ਜਾਵੇ ਤੇ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਜਾਵੇ।

 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਸਡੀਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਲਗਾਤਾਰ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰਾਂ ਦੇ ਨਾਲ ਤਾਲਮੇਲ ਰੱਖਣਾ ਯਕੀਨੀ ਬਣਾਉਣ ਤਾਂ ਜੋ ਜ਼ਿਲ੍ਹੇ ਅੰਦਰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੇ ਕੇਸਾਂ ਨੂੰ ਘੱਟ ਕੀਤਾ ਜਾਵੇ।

 

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਨੂੰ ਜ਼ਮੀਨ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਣ ਕਾਰਨ ਜੈਵਿਕ ਖਾਦ ਸੜ ਕੇ ਖਤਮ ਹੋ ਜਾਂਦੀ ਹੈ ਅਤੇ ਇਸ ਦੇ ਨਾਲ ਹੀ ਧਰਤੀ ਵਿਚਲੇ ਸੂਖਮ ਜੀਵ ਵੀ ਮਰ ਜਾਂਦੇ ਹਨ, ਜਿਸ ਨਾਲ ਫਸਲਾਂ ਦਾ ਝਾੜ ਘਟ ਜਾਂਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਰਾਲੀ ਦੇ ਸਾੜਣ ਕਰਕੇ ਪੈਦਾ ਹੋਏ ਧੂੰਏ ਕਾਰਨ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

 

ਮੀਟਿੰਗ ਦੌਰਾਨ ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਸ਼੍ਰੀ ਵਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਸਨ ਸਿੰਘ, ਸ਼੍ਰੀ ਗੁਰਜੀਤ ਸਿੰਘ, ਬੀਡੀਪੀਓਜ਼ ਤੋਂ ਇਲਾਵਾ ਕਲੱਸਟਰ, ਨੋਡਲ ਅਤੇ ਫੀਲਰ ਅਫ਼ਸਰ ਆਦਿ ਹਾਜ਼ਰ ਸਨ।