You are currently viewing ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ

ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ

 

ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ 34 ਆਰਜ਼ੀ ਲਾਇਸੰਸ ਜਾਰੀ

ਕੁੱਲ 530 ਦਰਖ਼ਾਸਤਾਂ ਹੋਈਆਂ ਪ੍ਰਾਪਤ

ਬਠਿੰਡਾ, 3 ਨਵੰਬਰ : ਆਉਣ ਵਾਲੇ ਤਿਉਹਾਰਾਂ ਦੀਵਾਲੀ, ਗੁਰਪੁਰਬ, ਕ੍ਰਿਸ਼ਮਿਸ ਅਤੇ ਨਵੇਂ ਸਾਲ ਦੇ ਮੱਦੇਨਜ਼ਰ ਆਰਜ਼ੀ ਲਾਇਸੰਸ ਅਤੇ ਨਿਰਧਾਰਤ ਥਾਵਾਂ ਤੋਂ ਬਿਨਾਂ ਹੋਰ ਕਿਸੇ ਥਾਂ ‘ਤੇ ਪਟਾਕੇ ਨਾ ਵੇਚੇ ਜਾਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਪਟਾਕਿਆਂ ਦੀ ਵਿਕਰੀ ਲਈ ਲੱਕੀ ਡਰਾਅ ਰਾਹੀਂ ਕੱਢੇ ਗਏ ਆਰਜ਼ੀ ਲਾਇਸੰਸ ਜਾਰੀ ਕਰਨ ਮੌਕੇ ਦਿੱਤੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲੇ ਵਿੱਚੋਂ ਪਟਾਕਿਆਂ ਦੀ ਵਿਕਰੀ ਲਈ ਕੁੱਲ 34 ਆਰਜ਼ੀ ਲਾਇਸੰਸ ਜਾਰੀ ਕੀਤੇ ਗਏ। ਜ਼ਿਲ੍ਹੇ ਭਰ ਚ ਆਰਜ਼ੀ ਲਾਇੰਸਸ ਲੈਣ ਲਈ ਕੁੱਲ 530 ਦਰਖ਼ਾਸਤਾਂ ਪ੍ਰਾਪਤ ਹੋਈਆਂ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਡਵੀਜ਼ਨ ਬਠਿੰਡਾ ਵਿਖੇ ਪਟਾਕਿਆਂ ਦੀਆਂ ਸਟਾਲਾਂ ਲਗਾਉਣ ਲਈ ਇੱਥੋਂ ਦੇ ਨਗਰ ਸੁਧਾਰ ਟਰੱਸਟ ਦੇ ਸਾਹਮਣੇ 5 ਆਰਜੀ ਲਾਇਸੰਸ, ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਲਈ 23, ਡੀ.ਡੀ. ਮਿੱਤਲ ਟਾਵਰ ਦੇ ਸਾਹਮਣੇ ਖਾਲੀ ਗਰਾਊਂਡ ਲਈ 4 ਲੱਕੀ ਡਰਾਅ ਰਾਹੀਂ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।

ਇਸ ਤਰ੍ਹਾਂ ਸਬ ਡਵੀਜ਼ਨ ਰਾਮਪੁਰਾ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਠਾ ਗੁਰੂ ਰੋਡ ਭਗਤਾ ਭਾਈਕਾ ਅਤੇ ਸਬ ਡਵੀਜ਼ਨ ਮੌੜ ਚ ਐਮ.ਐਸ.ਡੀ. ਹਾਈ ਸਕੂਲ ਲਈ 1-1 ਲੱਕੀ ਡਰਾਅ ਰਾਹੀਂ ਆਰਜ਼ੀ ਲਾਇਸੰਸ ਜਾਰੀ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੋਨਿਆਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭੁੱਚੋ ਮੰਡੀ, ਐਸਐਸਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਾਂ ਮੰਡੀ, ਖਾਲਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਲੜਕੇ ਤਲਵੰਡੀ ਸਾਬੋ ਅਤੇ ਖੇਡ ਸਟੇਡੀਅਮ ਨੇੜੇ ਸੂਏ ਵਾਲਾ ਪੁੱਲ ਮੰਡੀ ਰਾਮਪੁਰਾ ਫੂਲ ਲਈ ਆਰਜੀ ਲਾਇਸੰਸ ਲੈਣ ਲਈ ਕੋਈ ਵੀ ਅਰਜ਼ੀ ਪ੍ਰਾਪਤ ਨਹੀਂ ਹੋਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪੂਨਮ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ਼੍ਰੀ ਪੰਕਜ ਕੁਮਾਰ, ਦਫ਼ਤਰ ਡਿਪਟੀ ਕਮਿਸ਼ਨਰ ਦੀ ਐਲਪੀ ਬਰਾਂਚ ਦੇ ਨੁਮਾਂਇਦਿਆਂ ਤੋਂ ਇਲਾਵਾ ਆਰਜ਼ੀ ਲਾਇਸੰਸ ਪ੍ਰਾਪਤ ਕਰਨ ਵਾਲੇ ਵਿਅਕਤੀ ਆਦਿ ਹਾਜ਼ਰ ਸਨ।