ਸਰੀਰਕ ਸੋਸ਼ਣ ਦੇ ਖਿਲਾਫ਼ ਜਾਗਰੂਕਤਾ ਸੈਮੀਨਾਰ ਆਯੋਜਿਤ
ਬਠਿੰਡਾ, 5 ਨਵੰਬਰ : ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸਮਾਜ ਸੇਵੀ ਸੰਸਥਾ “ਏਕ ਸੋਚ” ਵਲੋਂ ਬੱਚਿਆਂ ਦੇ ਨਾਲ ਹੋ ਰਹੇ ਸਰੀਰਕ ਸੋਸ਼ਣ ਦੇ ਖਿਲਾਫ਼ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸੈਮੀਨਾਰ ਦੌਰਾਨ ਮੋਟੀਵੇਸ਼ਨਲ ਸਪੀਕਰ ਮੈਡਮ ਅਨਾਮਿਕਾ ਸੰਧੂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਗੁੱਡ ਤੇ ਬੈਡ ਟੱਚ ਬਾਰੇ ਜਾਣਕਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਸਰੀਰਕ ਸੋਸ਼ਣ ਤੋਂ ਬਚਾਅ ਲਈ ਵਿਦਿਆਰਥੀਆਂ ਨਾਲ ਕੁਝ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਅੱਜ-ਕੱਲ੍ਹ ਸਾਈਬਰ ਕਰਾਈਮ ਬਹੁਤ ਜ਼ਿਆਦਾ ਵੱਧ ਰਿਹਾ ਹੈ, ਇਸ ਲਈ ਮੋਬਾਇਲ ਫੋਨ ਦੀ ਸਾਵਧਾਨੀ ਪੂਰਬਕ ਵਰਤੋਂ ਬਹੁਤ ਜ਼ਰੂਰੀ ਹੈ।
ਸੈਮੀਨਾਰ ਦੇ ਅੰਤ ਵਿੱਚ ਪੁਲਿਸ ਪਬਲਿਕ ਸਕੂਲ ਦੇ ਪ੍ਰਿੰਸੀਪਲ ਮੋਨਿਕਾ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਤੁਹਾਡਾ ਬਚਪਨ ਹੀ ਤੁਹਾਡਾ ਭਵਿੱਖ ਤੈਅ ਕਰੇਗਾ। ਉਨ੍ਹਾਂ ਸੈਮੀਨਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਰਾਂ ਨੂੰ ਸਮੇਂ ਦੀ ਜ਼ਰੂਰਤ ਤੇ ਬੱਚਿਆਂ ਦੀ ਸੁਰੱਖਿਆ ਲਈ ਲਾਹੇਬੰਦ ਦੱਸਿਆ।