ਡਿਪਟੀ ਕਮਿਸ਼ਨਰ ਨੇ ਸਿਖਲਾਈ ਪੂਰੀ ਕਰ ਚੁੱਕੇ 6 ਪਟਵਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ
Yup
ਆਪਣਾ ਕੰਮ ਤਨਦੇਹੀ ਤੇ ਇਮਾਨਦਾਰੀ ਨਾਲ ਕਰਨ ਲਈ ਕੀਤਾ ਉਤਸ਼ਾਹਿਤ
ਬਠਿੰਡਾ, 8 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਟੀਵਰਸਿਟੀ (ਐਮਆਰਐਸਪੀਟੀਯੂ) ਵਿਖੇ ਚੱਲ ਰਹੇ ਆਰਜ਼ੀ ਪਟਵਾਰ ਸਿਖਲਾਈ ਸਕੂਲ ਵਿਖੇ 9 ਅਤੇ 6 ਮਹੀਨਿਆਂ ਦੀ ਫੀਲਡ ਟ੍ਰੇਨਿੰਗ ਹਾਸਲ ਕਰ ਚੁੱਕੇ 6 ਪਟਵਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਨਿਯੁਕਤ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਟਵਾਰੀ ਸ਼੍ਰੀ ਸੁਨੀਲ ਕੁਮਾਰ, ਵਿਨੈ ਕੁਮਾਰ, ਰਾਜੇਸ਼ ਕੁਮਾਰ, ਸਮਸ਼ੇਰ ਸਿੰਘ, ਕਮਲਜੀਤ ਕੌਰ ਅਤੇ ਰਾਜਵੀਰ ਕੌਰ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੇ ਹਰ ਸੰਭਵ ਕੰਮ ਬਿਨਾਂ ਕਿਸੇ ਦੇਰੀ ਤੋਂ ਕੀਤੇ ਜਾਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਰਪੇਸ਼ ਨਾ ਆਵੇ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਮੈਡਮ ਤਨਵੀਰ ਕੌਰ, ਸਦਰ ਕਾਨੂੰਗੋ ਸ਼੍ਰੀ ਅਨੂਪ ਆਦਿ ਹਾਜ਼ਰ ਸਨ।