ਬਠਿੰਡਾ, 9 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵਲੋਂ ਸਥਾਨਕ ਮਹੰਤ ਗੁਰਬੰਤਾ ਦਾਸ ਸਕੂਲ ਫਾਰ ਸਪੈਸ਼ਲੀ ਏਬਲਡ ਦਾ ਦੌਰਾ ਕਰਕੇ ਇੱਥੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ, ਉਨ੍ਹਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਮਿਠਾਈ ਵੀ ਵੰਡੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਸਕੱਤਰ ਰੈੱਡ ਕਰਾਸ ਸ਼੍ਰੀ ਦਰਸ਼ਨ ਕੁਮਾਰ, ਐਨਸੀਸੀ ਨੇਵਲ ਯੂਨਿਟ ਦੇ ਸੀਓ ਸ਼੍ਰੀ ਦੀਪ ਕਰਨ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਡਿਪਟੀ ਕਮਿਸ਼ਨਰ ਦਾ ਫੁੱਲ ਭੇਂਟ ਕਰਕੇ ਭਰਵਾਂ ਸਵਾਗਤ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਇੱਥੇ ਭਾਰਤੀ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਸੈਂਟਰ ਤੋਂ ਬਿਊਟੀਸ਼ਨ ਦੀ 6 ਮਹੀਨਿਆਂ ਦੀ ਸਿਖਲਾਈ ਲੈ ਚੁੱਕੀਆਂ ਲੜਕੀਆਂ ਨੂੰ ਕਿੱਟਾਂ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਸਕੂਲ ਦੀਆਂ ਵੱਖ-ਵੱਖ ਜਮਾਤਾਂ ਦੀਆਂ ਵਿਦਿਆਰਥੀਆਂ ਵਲੋਂ ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਵਰਤੋਂ ਵਿੱਚ ਆਉਣ ਵਾਲੀਆਂ ਵਸਤਾਂ ਦੀ ਲਗਾਈ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਉਨ੍ਹਾਂ ਵਲੋਂ ਵਿਦਿਆਰਥੀਆਂ ਦੁਆਰਾ ਹੱਥੀ ਤਿਆਰ ਕੀਤੀਆਂ ਗਈਆਂ ਵਸਤਾਂ ਸ਼ਲਾਘਾ ਵੀ ਕੀਤੀ ਗਈ।
ਸਮਾਗਮ ਮੌਕੇ ਸਕੂਲ ਦੀਆਂ ਵਿਦਿਆਰਥੀਆਂ ਵਲੋਂ “ਵੈਲਕਮ ਗੀਤ”, ਨਸ਼ਿਆਂ ਦੇ ਦੁਰਪ੍ਰਭਾਵਾਂ ਨੂੰ ਪ੍ਰਗਟਾਉਂਦੀ ਤੇ ਅਗਿਆਨਤਾ ਨੂੰ ਦੂਰ ਕਰਨ ਲਈ ਸਿੱਖਿਆ ਦੀ ਮਹੱਤਤਾ ਸਬੰਧੀ ਸਕਿੱਟ ਤੋਂ ਇਲਾਵਾ ਲੜਕੀਆਂ ਵਲੋਂ “ਸੰਮੀ ਤੇ ਜਾਗੋ” ਆਦਿ ਸ਼ਾਨਦਾਰ ਪੇਸ਼ਕਾਰੀ ਵੀ ਕੀਤੀ ਗਈ
ਇਸ ਮੌਕੇ ਸ਼੍ਰੀ ਕਮਲਜੀਤ ਸਿੰਘ ਮਹਿਤਾ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮਨਿੰਦਰ ਕੌਰ ਭੱਲਾ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।