You are currently viewing ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਮੱਦੇਨਜਰ ਕਰਵਾਏ ਸਲੋਗਨ ਤੇ ਪੋਸਟਰ ਮੁਕਾਬਲੇ

ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਮੱਦੇਨਜਰ ਕਰਵਾਏ ਸਲੋਗਨ ਤੇ ਪੋਸਟਰ ਮੁਕਾਬਲੇ

 

ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਤੇ ਪ੍ਰਸਾਰ ਦੇ ਮੱਦੇਨਜਰ ਕਰਵਾਏ ਸਲੋਗਨ ਤੇ ਪੋਸਟਰ ਮੁਕਾਬਲੇ

ਬਠਿੰਡਾ, 18 ਨਵੰਬਰ : ਸਥਾਨਕ ਐਸ.ਐਸ.ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਹ ਮਨਾਉਂਦੇ ਹੋਏ ਪੋਸਟ ਗ੍ਰੈਜੂਏਸ਼ਨ ਪੰਜਾਬੀ ਵਿਭਾਗ ਦੇ ਮੁਖੀ ਡਾ. ਸਿਮਰਜੀਤ ਕੌਰ ਦੀ ਸਰਪ੍ਰੱਸਤੀ ਹੇਠ ਸਲੋਗਨ ਅਤੇ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਲਗਭਗ 25 ਵਿਦਿਆਰਥੀਆਂ ਨੇ ਭਾਗ ਲਿਆ। ਸਲੋਗਨ ਲਿਖਣ ਦੇ ਮੁਕਾਬਲੇ ਵਿੱਚ ਬੀ.ਏ., ਬੀ. ਕਾਮ ਅਤੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ।

ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋਂ ਜੇਤੂ ਵਿਦਿਆਰਣਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਣਾਂ ਵੱਲੋਂ ਬਣਾਏ ਗਏ ਪੋਸਟਰਾਂ ਅਤੇ ਸਲੋਗਨਾਂ ਦੀ ਸ਼ਲਾਘਾ ਵੀ ਕੀਤੀ ਗਈ।

ਇਸ ਦੌਰਾਨ ਕਾਲਜ ਪ੍ਰਧਾਨ ਸ਼੍ਰੀ ਸੰਜੈ ਗੋਇਲ ਅਤੇ ਕਾਲਜ ਕਮੇਟੀ ਦੇ ਮੈਂਬਰਾਂ ਵੱਲੋਂ ਵਿਦਿਆਰਥੀਆਂ ਦੁਆਰਾ ਬਣਾਏ ਪੋਸਟਰਾਂ ਦੀ ਪ੍ਰਸੰਸਾ ਕੀਤੀ।

ਇਸ ਮੌਕੇ ਪੰਜਾਬੀ ਵਿਭਾਗ ਦੇ ਮੈਡਮ ਅਮਨਦੀਪ, ਮੈਡਮ ਰਤਿੰਦਰ ਕੌਰ ਅਤੇ ਮੈਡਮ ਗੁਰਮਿੰਦਰਜੀਤ ਕੌਰ,ਮੈਡਮ ਕਮਲਦੀਪ ਕੌਰ ਅਤੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸਵਿਤਾ ਭਾਟੀਆ, ਮੈਡਮ ਤ੍ਰਿਪਤਾ ਅਤੇ ਡਾ. ਅੰਜੂ ਗਰਗ ਅਤੇ ਮੈਡਮ ਰੇਖਾ ਆਦਿ ਹਾਜ਼ਰ ਰਹੇ।