ਡਿਪਟੀ ਕਮਿਸ਼ਨਰ ਨੇ ਏ.ਐਸ.ਆਈ. ਜਸਕਰਨ ਸਿੰਘ ਨੂੰ 56ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਕੀਤਾ ਸਨਮਾਨਿਤ
ਬਠਿੰਡਾ, 20 ਨਵੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਸ਼ੁਰੂ ਕੀਤੀ ਰੀਤ “ਬਰਥ-ਡੇ ਸੈਲੀਬਰੇਸ਼ਨ” ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਏ.ਐਸ.ਆਈ ਜਸਕਰਨ ਸਿੰਘ ਨੂੰ ਉਨ੍ਹਾਂ ਦੇ 56ਵੇਂ ਜਨਮ ਦਿਨ ਮੌਕੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ। ਜਸਕਰਨ ਸਿੰਘ ਇਸ ਸਮੇਂ ਡਿਪਟੀ ਕਮਿਸ਼ਨਰ ਦੀ ਸਕਿਊਰਿਟੀ ਵਿੱਚ ਪਿਛਲੇ 19 ਸਾਲ ਤੋਂ ਆਪਣੀ ਡਿਊਟੀ ਬਤੌਰ ਪੀ.ਐਸ.ਓ (ਪਰਸਨਲ ਸਕਿਊਰਿਟੀ ਅਫ਼ਸਰ) ਵਜੋਂ ਨਿਭਾਅ ਰਹੇ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਨੇ ਕੇਕ ਕੱਟਣ ਦੀ ਰਸਮ ਨਿਭਾਉਣ ਉਪਰੰਤ ਸ. ਜਸਕਰਨ ਸਿੰਘ ਨੂੰ ਜਨਮ ਦਿਨ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਆਉਣ ਵਾਲਾ ਸਮਾਂ ਤੁਹਾਡੇ ਤੇ ਤੁਹਾਡੇ ਪਰਿਵਾਰ ਲਈ ਚੜ੍ਹਦੀ ਕਲਾ, ਚੰਗੀ ਸਿਹਤ, ਤੰਦਰੁਸਤੀ ਅਤੇ ਖੁਸ਼ੀਆਂ ਭਰਿਆ ਹੋਵੇ। ਇਸ ਮੌਕੇ ਉਨ੍ਹਾਂ ਇਹ ਵੀ ਕਾਮਨਾ ਕੀਤੀ ਕਿ ਉਹ ਆਪਣੀ ਡਿਊਟੀ ਮਿਹਨਤ, ਲਗਨ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕਰਦੇ ਰਹੋਗੇ।
ਇਸ ਮੌਕੇ ਐਸਡੀਐਮ ਰਾਮਪੁਰਾ ਸ਼੍ਰੀ ਪੰਕਜ ਕੁਮਾਰ, ਡੀਸੀ ਦੇ ਨਿੱਜੀ ਸਹਾਇਕ ਸ਼੍ਰੀ ਭਾਰਤ ਭੂਸ਼ਣ, ਏ.ਐਸ.ਆਈ ਨੈਬ ਸਿੰਘ, ਸੁਖਜੀਤ ਸਿੰਘ ਤੋਂ ਇਲਾਵਾ ਸਮੂਹ ਸਟਾਫ ਹਾਜ਼ਰ ਰਿਹਾ।