ਹਰਮਨਵੀਰ ਸਿੰਘ ਗਿੱਲ ਨੇ ਐਸਐਸਪੀ ਬਠਿੰਡਾ ਵਜੋਂ ਸੰਭਾਲਿਆ ਚਾਰਜ
ਬਠਿੰਡਾ, 21 ਨਵੰਬਰ : ਸ਼੍ਰੀ ਹਰਮਨਵੀਰ ਸਿੰਘ ਗਿੱਲ (ਆਈਪੀਐਸ) ਨੇ ਅੱਜ ਇੱਥੇ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇੱਥੇ ਪਹੁੰਚਣ ਤੇ ਸ਼੍ਰੀ ਹਰਮਨਵੀਰ ਸਿੰਘ ਗਿੱਲ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ।
ਆਪਣਾ ਚਾਰਜ ਸੰਭਾਲਣ ਉਪਰੰਤ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਹਰਮਨਵੀਰ ਸਿੰਘ ਗਿੱਲ ਨੇ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਪੂਰੀ ਜਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਸੂਬਾ ਸਰਕਾਰ ਵਲੋਂ ਗੈਂਗਸਟਰਾਂ ਤੇ ਨਸ਼ੇ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਵਾਸੀਆਂ ਕੋਲੋਂ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦੀ ਮੰਗ ਕੀਤੀ।
ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ।