You are currently viewing ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਯਤਨਸ਼ੀਲ : ਅੰਮ੍ਰਿਤਲਾਲ ਅਗਰਵਾਲ

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਯਤਨਸ਼ੀਲ : ਅੰਮ੍ਰਿਤਲਾਲ ਅਗਰਵਾਲ

ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਯਤਨਸ਼ੀਲ : ਅੰਮ੍ਰਿਤਲਾਲ ਅਗਰਵਾਲ

 

ਬਠਿੰਡਾ, 23 ਨਵੰਬਰ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀੜ ਤਲਾਬ ਬਸਤੀ 4-5 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਸ਼ਿਵ ਪਾਲ ਗੋਇਲ ਦੀ ਹਾਜ਼ਰੀ ਵਿੱਚ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਉਨ੍ਹਾਂ ਵੱਲੋਂ ਪਹਿਲਾਂ ਜਾਰੀ ਕੀਤੀ ਗਈ ਗ੍ਰਾਂਟ ਦੁਆਰਾ ਤਿਆਰ ਕੀਤੇ ਸਕੂਲ ਦੇ ਮੁੱਖ ਗੇਟ ਦਾ ਉਦਘਾਟਨ ਵੀ ਕੀਤਾ ਗਿਆ।

ਸਮਾਗਮ ਦੌਰਾਨ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਇਸ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਸਹਿਰਾਂ ਅਤੇ ਪਿੰਡਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸੂਬੇ ਭਰ ਚ 117 ਸਕੂਲ ਆਫ਼ ਐਮੀਨੈਂਸ ਵੀ ਖੋਲ੍ਹੇ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਨੂੰ ਲੋੜੀਦੇ ਸ਼ੈਡ ਅਤੇ ਆਰ.ਓ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ।

ਪ੍ਰੋਗਰਾਮ ਦੀ ਸ਼ੁਰੂਆਤ ਇੱਕ ਧਾਰਮਿਕ ਗੀਤ ਦੁਆਰਾ ਕੀਤੀ ਗਈ। ਸਮਾਗਮ ਦੌਰਾਨ ਮੁੱਖ ਤੌਰ ਤੇ ਨਾਟਕ ਅਧਿਆਪਕ , ਸੋਸ਼ਲ ਮੀਡੀਆ , ਹਰਿਆਣਵੀ ਅਤੇ ਰਾਜਸਥਾਨੀ ਡਾਂਸ ,ਗਿੱਧਾ , ਭੰਗੜਾ ਖਿੱਚ ਦਾ ਮੁੱਖ ਕੇਂਦਰ ਰਹੇ। ਇਸ ਤੋਂ ਇਲਾਵਾ ਸਾਇੰਸ ਵਿਸ਼ੇ ਨਾਲ ਸੰਬੰਧਿਤ ਪੇਸ਼ਕਾਰੀ ਵੀ ਸਲਾਘਾਯੋਗ ਰਹੀ। ਮੰਚ ਦਾ ਸੰਚਾਲਨ ਸ਼੍ਰੀ ਬਲਵਿੰਦਰ ਕੁਮਾਰ ਅਤੇ ਸ਼੍ਰੀਮਤੀ ਰਮਨ ਕੌਰ ਨੇ ਸੰਭਾਲਿਆ।ਇਸ ਦੌਰਾਨ 180 ਸਕੂਲੀ ਬੱਚਿਆਂ ਦੁਆਰਾ ਸੱਭਿਆਚਾਰਕ ਅਤੇ ਸਿੱਖਿਆ ਦਾਇਕ 19 ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸ਼ਿਵ ਪਾਲ ਗੋਇਲ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਸਕੂਲ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ। ਅਜਿਹੇ ਪ੍ਰੋਗਰਾਮ ਬੱਚਿਆਂ ਦਾ ਸਰਵਪੱਖ ਵਿਕਾਸ ਕਰਦੇ ਹਨ। ਉਨ੍ਹਾਂ ਵੱਲੋਂ ਬੱਚਿਆਂ ਦੁਆਰਾ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ। ਮੁੱਖ ਮਹਿਮਾਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਜੀ ਵੱਖ-ਵੱਖ ਸਕੂਲਾਂ ਦੇ ਆਏ ਪ੍ਰਿੰਸੀਪਲ ਸਾਹਿਬਾਨ ਵੱਲੋਂ ਵੀ ਸਕੂਲ ਨੂੰ ਦਾਨ ਦਿੱਤਾ ਗਿਆ।

ਇਸ ਦੌਰਾਨ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੀੜ ਤਲਾਬ ਬਸਤੀ 4-5 ਸ਼੍ਰੀਮਤੀ ਮੀਨਾ ਭਾਰਤੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਵੀ ਪੜ੍ਹੀ ਗਈ।

ਇਸ ਮੌਕੇ ਸਮਾਗਮ ਵਿੱਚ ਸ. ਗੁਰਮੇਲ ਸਿੰਘ, ਪ੍ਰਿੰਸੀਪਲ ਸ.ਸ.ਸ.ਸ. ਪਰਸਰਾਮ ਨਗਰ, ਸ. ਕੁਲਵਿੰਦਰ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਮਾਲ ਰੋਡ(ਕੰ), ਸ. ਜਸਵੀਰ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਭੁੱਚੋ ਮੰਡੀ ਅਤੇ ਸ. ਆਸ਼ੂ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਮਹਿਮਾ ਸਰਜਾ ਤੋਂ ਇਲਾਵਾ ਪਿੰਡ ਦੀ ਸਰਪੰਚ ਸ਼੍ਰੀਮਤੀ ਰਾਜਪਾਲ ਕੌਰ, ਐਸਐਮਸੀ ਚੇਅਰਮੈਨ ਸ਼੍ਰੀਮਤੀ ਵੀਰਪਾਲ ਕੌਰ, ਪੰਚਾਇਤ ਮੈਂਬਰ, ਬੱਚਿਆਂ ਦੇ ਮਾਪੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਸਨ।