ਐਨਐਫਐਲ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ ਚੈਕ ਭੇਂਟ

 

ਐਨਐਫਐਲ ਵੱਲੋਂ ਰੈੱਡ ਕਰਾਸ ਸੁਸਾਇਟੀ ਨੂੰ ਚੈਕ ਭੇਂਟ

ਡਿਪਟੀ ਕਮਿਸ਼ਨਰ ਨੇ ਕੀਤਾ ਧੰਨਵਾਦ

ਬਠਿੰਡਾ, 29 ਨਵੰਬਰ : ਸੁਕਰੀਤੀ ਮਹਿਲਾ ਮੰਚ ਨੈਸ਼ਨਲ ਫਰਟੀਲਾਈਜਰ ਬਠਿੰਡਾ ਵੱਲੋਂ ਰੈਡ ਕਰਾਸ ਸੁਸਾਇਟੀ ਦੀਆਂ ਲੋਕ ਭਲਾਈ ਗਤੀਵਿਧੀਆਂ ਚ ਵਡਮੁੱਲਾ ਯੋਗਦਾਨ ਪਾਉਦਿਆਂ 50 ਹਜ਼ਾਰ ਰੁਪਏ ਦਾ ਚੈਕ ਭੇਂਟ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸੁਕਰੀਤੀ ਮਹਿਲਾ ਮੰਚ ਦੇ ਇਸ ਨੇਕ ਕਾਰਜ ਲਈ ਧੰਨਵਾਦ ਕਰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਨੇਕ ਕਾਰਜ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸੁਕਰੀਤੀ ਮਹਿਲਾ ਮੰਚ ਤੋਂ ਮੈਡਮ ਅੰਜੂ ਗੋਇਲ, ਸੰਧਿਆ ਬਤਰਾ, ਡਾ. ਸ਼ਸ਼ੀ, ਮੈਡਮ ਸੰਗੀਤਾ ਤੇ ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।