You are currently viewing ਆਮ ਲੋਕਾਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਕੀਤਾ ਜਾ ਰਿਹੈ ਜਾਗਰੂਕ

ਆਮ ਲੋਕਾਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਕੀਤਾ ਜਾ ਰਿਹੈ ਜਾਗਰੂਕ

ਆਮ ਲੋਕਾਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਕੀਤਾ ਜਾ ਰਿਹੈ ਜਾਗਰੂਕ

 

ਬਠਿੰਡਾ, 4 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ “ਵਿਕਸਿਤ ਭਾਰਤ ਸੰਕਲਪ ਯਾਤਰਾ” ਮੁਹਿੰਮ ਤਹਿਤ 24 ਨਵੰਬਰ ਨੂੰ ਸਥਾਨਕ ਸਰਕਿਟ ਹਾਊਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ 3 ਜਾਗਰੂਕਤਾ ਵੈਨਾਂ ਦੁਆਰਾ ਜ਼ਿਲ੍ਹੇ ਭਰ ਚ ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅੱਜ ਤੱਕ 72 ਪਿੰਡ ਕਵਰ ਕੀਤੇ ਜਾ ਚੁੱਕੇ ਹਨ।

 

ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ “ਵਿਕਸਤ ਭਾਰਤ ਸੰਕਲਪ ਯਾਤਰਾ” ਤਹਿਤ ਜ਼ਿਲ੍ਹਾ ਬਠਿੰਡਾ ਵਿੱਚ 3 ਵੈਨਾਂ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਪ੍ਰਚਾਰ ਕਰਕੇ ਹਰ ਰੋਜ਼ 2 ਪਿੰਡ ਪ੍ਰਤੀ ਵੈਨ ਦੁਆਰਾ ਕਵਰ ਕੀਤੇ ਜਾ ਰਹੇ ਹਨ, ਤਾਂ ਜੋ ਭਾਰਤ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਸਕੇ।

 

ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਇਨ੍ਹਾਂ ਵੈਨਾਂ ਦੁਆਰਾ ਦੂਰ-ਦੁਰਾਡੇ ਦੇ ਇਲਾਕਿਆਂ ਜਿੱਥੋਂ ਦੇ ਲੋਕ ਭਾਰਤ ਸਰਕਾਰ ਦੀਆਂ ਸਕੀਮਾਂ ਤੋਂ ਵਾਂਝੇ ਰਹਿ ਗਏ ਹਨ ਜਾਂ ਪੂਰੀ ਤਰ੍ਹਾਂ ਲਾਭ ਪ੍ਰਾਪਤ ਨਹੀਂ ਕਰ ਸਕੇ ਜਾਂ ਗਰੀਬ ਲੋਕ ਜੋ ਪੜ੍ਹਾਈ ਆਦਿ ਤੋਂ ਵਾਂਝੇ ਹਨ ਲਈ ਸਕਰੀਨ ਸ਼ਾਟ, ਫਿਲਮਾਂ, ਨਾਟਕਾਂ, ਸਕਿੱਟਾਂ, ਗੀਤਾਂ, ਬੋਲੀਆਂ, ਕਲਚਰਲ ਪ੍ਰੋਗਰਾਮਾਂ ਰਾਹੀਂ, ਲਿਟਰੇਚਰ, ਕਿਤਾਬਚੇ, ਪੜ੍ਹਨ ਸਮੱਗਰੀ ਆਦਿ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਪ੍ਰਾਪਤ ਹੋ ਸਕੇ।

 

ਉਨ੍ਹਾਂ ਦੱਸਿਆ ਕਿ ਅੱਜ ਬਲਾਕ ਬਠਿੰਡਾ ਵਿੱਚ ਚੱਲ ਰਹੀ ਵੈਨ ਦੁਆਰਾ ਪਿੰਡ ਬੀੜ ਬਹਿਮਣ, ਬਸਤੀ 1,2,3, ਬਲਾਕ ਨਥਾਣਾ ਚ ਕਲਿਆਣ ਮਲਕਾ, ਕਲਿਆਣ ਸੱਦਾ ਅਤੇ ਬਲਾਕ ਗੋਨਿਆਣਾ ਚ ਗੰਗਾ ਅਤੇ ਬਰਕੰਦੀ ਦੇ ਪਿੰਡਾਂ ਵਿੱਚ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

 

ਇਸੇ ਤਰ੍ਹਾਂ ਹੀ 5 ਦਸੰਬਰ ਨੂੰ ਬਲਾਕ ਬਠਿੰਡਾ ਦੇ ਪਿੰਡ ਦਿਉਣ, ਦਿਉਣ ਖੁਰਦ, ਬਲਾਕ ਨਥਾਣਾ ਦੇ ਬੱਲੂਆਣਾ, ਬੁਰਜ ਡੱਲਾ ਅਤੇ ਬਲਾਕ ਗੋਨਿਆਣਾ ਦੇ ਮਹਿਮਾ ਸਰਜਾ ਅਤੇ ਮਹਿਮਾ ਸਰਕਾਰੀ ਦੇ ਪਿੰਡਾਂ ਵਿੱਚ ਪ੍ਰਚਾਰ ਦੁਆਰਾ ਭਾਰਤ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।