You are currently viewing ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਹੋ ਰਹੀ ਹੈ ਸਹਾਈ ਸਿੱਧ : ਜਤਿੰਦਰ ਭੱਲਾ

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਹੋ ਰਹੀ ਹੈ ਸਹਾਈ ਸਿੱਧ : ਜਤਿੰਦਰ ਭੱਲਾ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਹੋ ਰਹੀ ਹੈ ਸਹਾਈ ਸਿੱਧ : ਜਤਿੰਦਰ ਭੱਲਾ

• ਪਿੰਡ ਸਰਦਾਰਗੜ੍ਹ ਸਤਰਾਂ ਤੇ ਬੱਲੂਆਣਾ ਦੇ 60 ਸ਼ਰਧਾਲੂ ਹੋਏ ਸਾਲਾਸਰ ਤੇ ਖਾਟੂਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ

ਬਠਿੰਡਾ, 11 ਦਸੰਬਰ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ਰਧਾਲੂਆਂ ਲਈ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਸਹਾਈ ਸਿੱਧ ਹੋ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਧਾਰਮਿਕ ਅਸਥਾਨ ਸਾਲਾਸਰ ਅਤੇ ਖਾਟੂਸ਼ਿਆਮ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ ਪੀਆਰਟੀਸੀ ਦੀ ਬੱਸ ਨੂੰ ਹਰੀ ਝੰਡੀ ਦੇਣ ਉਪਰੰਤ ਕੀਤਾ।

ਇਸ ਮੌਕੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਮੰਤਵ ਸ਼ਰਧਾਲੂਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਬੱਸ ਬਠਿੰਡਾ (ਦਿਹਾਤੀ) ਹਲਕੇ ਅਧੀਨ ਪੈਂਦੇ ਪਿੰਡ ਸਰਦਾਰਗੜ੍ਹ ਸਤਰਾਂ ਤੇ ਪਿੰਡ ਬੱਲੂਆਣਾ ਦੇ 60 ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨ ਸਾਲਾਸਰ ਅਤੇ ਖਾਟੂਸ਼ਿਆਮ ਦੇ ਦਰਸ਼ਨਾਂ ਲਈ ਜਾਵੇਗੀ, ਜੋ ਕਿ 13 ਦਸੰਬਰ ਸ਼ਾਮ ਤੱਕ ਵਾਪਸ ਆਵੇਗੀ।

ਇਸ ਦੌਰਾਨ ਚੇਅਰਮੈਨ ਭੱਲਾ ਨੇ ਕਿਹਾ ਕਿ ਬੱਸਾਂ ਤੋਂ ਇਲਾਵਾ ਪਾਵਨ ਅਸਥਾਨਾਂ ਲਈ ਵੱਖ-ਵੱਖ ਸਥਾਨਾਂ ਤੋਂ ਸਪੈਸ਼ਲ ਰੇਲ ਗੱਡੀਆਂ ਵੀ ਚਲਾਈਆ ਗਈਆਂ ਹਨ। ਜਿਨ੍ਹਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਆਦਿ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।

ਇਸ ਮੌਕੇ ਪੀਆਰਟੀਸੀ ਬਠਿੰਡਾ ਡਿਪੂ ਦੇ ਇੰਸਪੈਕਟਰ ਜਸਵਿੰਦਰ ਸਿੰਘ ਤੇ ਕੁਲਦੀਪ ਕੁਮਾਰ ਤੋਂ ਇਲਾਵਾ ਸ਼ਰਧਾਲੂ ਹਾਜ਼ਰ ਸਨ।