You are currently viewing ਧਾਰਮਿਕ ਸਮਾਗਮ ਨਾਲ ਹੋਵੇਗੀ ਨਵੇਂ ਸਾਲ ਦੀ ਸ਼ੁਰੂਆਤ: ਅਮਰਜੀਤ ਮਹਿਤਾ

ਧਾਰਮਿਕ ਸਮਾਗਮ ਨਾਲ ਹੋਵੇਗੀ ਨਵੇਂ ਸਾਲ ਦੀ ਸ਼ੁਰੂਆਤ: ਅਮਰਜੀਤ ਮਹਿਤਾ

ਧਾਰਮਿਕ ਸਮਾਗਮ ਨਾਲ ਹੋਵੇਗੀ ਨਵੇਂ ਸਾਲ ਦੀ ਸ਼ੁਰੂਆਤ: ਅਮਰਜੀਤ ਮਹਿਤਾ

ਸਮਾਗਮ ਦੇ ਮੱਦੇਨਜ਼ਰ 3 ਜਨਵਰੀ ਨੂੰ ਕੱਢੀ ਜਾਵੇਗੀ ਸ਼ੋਭਾ ਯਾਤਰਾ

ਸਮਾਗਮ ਮੌਕੇ ਲਗਾਇਆ ਜਾਵੇਗਾ ਖੂਨਦਾਨ ਕੈਂਪ

ਬਠਿੰਡਾ, 27 ਦਸੰਬਰ : ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਮਾਜ ਸੇਵੀ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਬਠਿੰਡਾ ‘ਚ ਨਵੇਂ ਸਾਲ ਦੀ ਸ਼ੁਰੂਆਤ ਵੱਡੇ ਧਾਰਮਿਕ ਸਮਾਗਮ ਨਾਲ ਹੋਵੇਗੀ, ਜਿਸ ਦਾ ਆਗਾਜ਼ 4 ਜਨਵਰੀ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਚ ਹੋਵੇਗਾ। ਇਹ ਸਮਾਗਮ 10 ਜਨਵਰੀ ਤੱਕ ਚੱਲੇਗਾ, ਜਿਸ ਦੇ ਮੱਦੇਨਜ਼ਰ 3 ਜਨਵਰੀ 2024 ਨੂੰ ਵੱਡੀ ਸ਼ੋਭਾ ਯਾਤਰਾ ਵੀ ਕੱਢੀ ਜਾਵੇਗੀ, ਜੋ ਕਿ ਸਮਾਗਮ ਦੇ ਮੁੱਖ ਕਥਾਵਾਚਕ ਪੰਡਿਤ ਪ੍ਰਦੀਪ ਮਿਸ਼ਰਾ ਦੀ ਆਮਦ ਮੌਕੇ ਹੋਵੇਗੀ।

ਇਸ ਮੌਕੇ ਸਮਾਜ ਸੇਵੀ ਸ਼੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਸ਼ੋਭਾ ਯਾਤਰਾ ‘ਚ ਔਰਤਾਂ ਵਲੋਂ ‘ਕਲਸ਼ ਯਾਤਰਾ’ ਵੀ ਕੱਢੀ ਜਾਵੇਗੀ, ਹਾਥੀ ਘੋੜੇ ਤੇ ਵੱਖ-ਵੱਖ ਤਰ੍ਹਾਂ ਦੇ ਹੋਰ ਪ੍ਰੋਗਰਾਮ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਲਈ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ ਤੇ ਇਹ ਸਮਾਗਮ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਹੋਵੇਗਾ। ਧਾਰਮਿਕ ਸਮਾਗਮ ਦੀ ਸ਼ੁਰੂਆਤ ਮੌਕੇ ਖੂਨਦਾਨ ਕੈਂਪ ਵੀ ਲਾਇਆ ਜਾ ਰਿਹਾ ਹੈ। ਸਮਾਗਮਾਂ ‘ਚ ਕਿਸੇ ਵੀ ਤਰ੍ਹਾਂ ਦੀ ਸ਼ਰਧਾਲੂਆਂ ਨੂੰ ਮੁਸ਼ਕਿਲ ਨਾ ਆਉਣ ਲਈ ਪੂਰੇ ਪੁਖ਼ਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਸ਼੍ਰੀ ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸੁਰੱਖਿਆ ਤੇ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਪਰਿਵਾਰਾਂ ਤੇ ਬੱਚਿਆਂ ਸਮੇਤ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਡਿਤ ਪ੍ਰਦੀਪ ਮਿਸ਼ਰਾ ਦੇ ਵਿਚਾਰ ਸੁਣ ਕੇ ਆਪਣੀ ਨੌਜਵਾਨ ਪੀੜੀ ਤੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਖ਼ਾਸ ਕਰਕੇ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰੀਏ।