ਜ਼ਿਲ੍ਹੇ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

 

 

ਜ਼ਿਲ੍ਹੇ ਦੀ ਹਦੂਦ ਅੰਦਰ ਟ੍ਰੈਕਟਰਾਂ ਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਤੇ ਰੋਕ : ਜ਼ਿਲ੍ਹਾ ਮੈਜਿਸਟ੍ਰੇਟ

 

ਬਠਿੰਡਾ, 4 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਟ੍ਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਕਰਨ ਨੂੰ ਆਯੋਜਿਤ ਕਰਨ ਤੇ ਪੂਰਨ ਰੋਕ ਲਗਾਈ ਗਈ ਹੈ।

 

ਜਾਰੀ ਹੁਕਮਾਂ ਅਨੁਸਾਰ ਰਾਜ ਵਿੱਚ ਬੀਤੇ ਦਿਨੀਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜ਼ਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਸਨ ਤੇ ਇੱਕ ਨੌਜ਼ਵਾਨ ਦੀ ਮੌਤ ਵੀ ਹੋ ਗਈ ਹੈ, ਜਿਸ ਦੇ ਮੱਦੇਨਜ਼ਰ ਟਰੈਕਟਰਾਂ ਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਤੇ ਪੂਰਨ ਪਾਬੰਦੀ ਲਗਾਈ ਗਈ ਹੈ।

 

ਇਹ ਹੁਕਮ 1 ਮਾਰਚ 2024 ਤੱਕ ਲਾਗੂ ਰਹਿਣਗੇ।