You are currently viewing ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਕੀਤੀ ਰੀਵਿਊ ਮੀਟਿੰਗ

• ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਹੀਂ ਹੋਵੇਗੀ ਬਰਦਾਸ਼ਤ

ਬਠਿੰਡਾ, 19 ਜਨਵਰੀ :(ਪੂਜਾ ਸਿੰਘ)

ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ 26 ਜਨਵਰੀ 2024 ਨੂੰ ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਉਣ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗਣਤੰਤਰਤਾ ਦਿਵਸ ਸਬੰਧੀ ਆਪੋ-ਆਪਣੀ ਡਿਊਟੀ ਪੂਰੀ ਜਿੰਮਵਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ।

ਇਸ ਮੌਕੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਤੋਂ ਇਲਾਵਾ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਕੁਮਾਰ, ਐਸਡੀਐਮ ਬਠਿੰਡਾ ਮੈਡਮ ਇਨਯਾਤ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਪਰਮਿੰਦਰ ਸਿੰਘ, ਨਗਰ ਨਿਗਮ ਤੋਂ ਕਾਰਜਕਾਰੀ ਇੰਜਨੀਅਰ ਸ਼੍ਰੀ ਰਾਜਿੰਦਰ ਕੁਮਾਰ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।