ਅਗਾਮੀ ਲੋਕ ਸਭਾ ਚੋਣਾਂ 2024
–ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਚ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ : ਜਸਪ੍ਰੀਤ ਸਿੰਘ
–ਡਿਪਟੀ ਕਮਿਸ਼ਨਰ ਨੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ
ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
ਬਠਿੰਡਾ, 19 ਫ਼ਰਵਰੀ : ਅਗਾਮੀ ਲੋਕ ਸਭਾ ਚੋਣਾਂ 2024 ਦੀਆਂ ਅਗਾਊਂ ਤਿਆਰੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਖਰਚਾ ਅਬਜਰਵਰਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰਾਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੀਆਂ ਅਗਾਊਂ ਤਿਆਰੀਆਂ ਸਮੇਂ-ਸਿਰ ਮੁਕੰਮਲ ਕਰਨੀਆਂ ਯਕੀਨੀ ਬਣਾਈਆਂ ਜਾਣ ਅਤੇ ਤਿਆਰੀਆਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਾ ਰਹਿਣ ਦਿੱਤੀ ਜਾਵੇ।
ਇਸ ਦੌਰਾਨ ਜ਼ਿਲ੍ਹਾ ਸਹਾਇਕ ਨੋਡਲ ਅਫ਼ਸਰ (ਖਰਚਾ ਸੈਲ) ਸ਼੍ਰੀ ਅਸ਼ਵਨੀ ਜਿੰਦਲ ਵੱਲੋਂ ਸਹਾਇਕ ਖਰਚਾ ਅਬਜਰਵਰਾਂ ਨੂੰ ਚੋਣਾਂ ਦੌਰਾਨ ਸਥਾਪਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਟੀਮਾਂ ਜਿਵੇਂ ਕਿ ਅਕਾਊਂਟਿੰਗ ਟੀਮ, ਫਲਾਈਇੰਗ ਸਕਾਊਟ ਟੀਮ, ਸਟੈਟਿਕਸ ਸਰਵੈਲੈਸ ਟੀਮ (ਐਸ ਐਸ ਟੀ), ਵੀਡੀਓ ਸਰਵੈਲੈਂਸ ਟੀਮ (ਵੀਐਸਟੀ), ਵੀਡੀਓ ਵਿਊਵਿੰਗ ਟੀਮ (ਵੀਵੀਟੀ), ਮੀਡੀਆ ਸਰਟੀਫ਼ਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ(ਐਮਸੀਐਮਸੀ), ਜ਼ਿਲ੍ਹਾ ਕੰਪਲੈਂਟ ਸੈਲ ਆਦਿ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।
ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਪੰਕਜ਼ ਕੁਮਾਰ ਤੋਂ ਇਲਾਵਾ ਬਠਿੰਡਾ ਲੋਕ ਸਭਾ ਹਲਕੇ ਨਾਲ ਸਬੰਧਤ ਸਹਾਇਕ ਖਰਚਾ ਅਬਰਜਵਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।