You are currently viewing ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਜਾਵੇਗਾ

ਬਿਊਰੋ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਉੱਦਮੀ ਪ੍ਰੋਗਰਾਮ ਕਰਵਾਇਆ ਜਾਵੇਗਾ

ਬਠਿੰਡਾ, 20 ਫਰਵਰੀ : ( ਪੂਜਾ ਸਿੰਘ )

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਠਿੰਡਾ ਵੱਲੋਂ ਆਈ.ਐਚ.ਐਮ. ਦੇ ਸਹਿਯੋਗ ਨਾਲ ਦੂਸਰੇ ਬੈਚ ਅਧੀਨ ਉੱਦਮੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਉੱਦਮੀ ਪ੍ਰੋਗਰਾਮ ਤਹਿਤ ਦੂਸਰੇ ਬੈਚ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿਸ ਅਧੀਨ ਇਸ ਉੱਦਮੀ ਪ੍ਰੋਗਰਾਮ ਵਿੱਚ ਪ੍ਰਾਰਥੀਆਂ ਨੂੰ ਮਠਿਆਈਆਂ, ਸਨੈਕਸ ਆਦਿ ਦੀ ਟ੍ਰੇਨਿੰਗ ਮਹੁੱਈਆ ਕਰਵਾਈ ਜਾਵੇਗੀ। ਇਸ ਕੋਰਸ ਨੂੰ ਕਰਨ ਲਈ ਪ੍ਰਾਰਥੀਆਂ ਦੀ ਘੱਟੋ-ਘੱਟ ਯੋਗਤਾ ਦਸਵੀਂ ਹੋਣੀ ਚਾਹੀਦੀ ਹੈ। ਇਸ ਕੋਰਸ ਨੂੰ ਪੂਰਾ ਕਰਨ ਉਪਰੰਤ ਪ੍ਰਾਰਥੀਆਂ ਨੂੰ ਸਰਟੀਫਿਕੇਟ ਅਤੇ ਸਟਾਈਫੰਡ ਦੇ ਤੌਰ ਤੇ 1000/- ਰੁਪਏ ਦਿੱਤੇ ਜਾਣਗੇ। ਇਸ ਕੋਰਸ ਦੀ ਕੁੱਲ ਫੀਸ ਜਰਨਲ ਕੈਟਾਗਰੀ ਲਈ 100/- ਰੁਪਏ ਲੜਕਿਆਂ ਲਈ ਅਤੇ 50/- ਰੁਪਏ ਲੜਕੀਆਂ ਲਈ ਹੋਵੇਗੀ। ਇਸ ਤੋਂ ਇਲਾਵਾ ਐਸ.ਸੀ. ਅਤੇ ਬੀ.ਸੀ. ਕੈਟਾਗਰੀ ਦੇ ਪ੍ਰਾਰਥੀਆਂ ਲਈ ਇਹ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾ ਰਿਹਾ ਹੈ।

ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਰੋਜ਼ਗਾਰ ਅਫਸਰ ਮਿਸ ਅੰਕਿਤਾ ਅਗਰਵਾਲ ਨੇ ਦੱਸਿਆ ਕਿ ਇਸ ਕੋਰਸ ਨੂੰ ਅਪਲਾਈ ਕਰਨ ਦੇ ਚਾਹਵਾਨ ਪ੍ਰਾਰਥੀ ਮਿਤੀ 21 ਅਤੇ 22 ਫਰਵਰੀ 2024 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਚਿਲਡਰਨ ਪਾਰਕ, ਸਿਵਲ ਲਾਈਨ, ਬਠਿੰਡਾ ਵਿਖੇ ਪਹੁੰਚ ਸਕਦੇ ਹਨ। ਅਪਲਾਈ ਕਰਨ ਦੇ ਚਾਹਵਾਨ ਪ੍ਰਾਰਥੀ ਆਪਣੇ ਨਾਲ ਯੋਗਤਾ ਦੇ ਸਰਟੀਫਿਕੇਟ, ਅਧਾਰ ਕਾਰਡ, ਪੈਨ ਕਾਰਡ, ਦੋ ਫੋਟੋਆਂ, ਬੈਂਕ ਪਾਸ ਬੁੱਕ ਆਦਿ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ।