You are currently viewing ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਧਾਰਾ 144 ਤਹਿਤ ਪਾਬੰਦੀਆਂ ਲਾਗੂ : ਡਿਪਟੀ ਕਮਿਸ਼ਨਰ

ਬਠਿੰਡਾ, 24 ਫਰਵਰੀ 🙁 ਪੂਜਾ ਸਿੰਘ )

ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਪਾਬੰਦੀ ਸਬੰਧੀ ਹੁਕਮ ਜਾਰੀ ਕੀਤੇ ਹਨ।

ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਅੰਦਰ ਅਮਨ ਅਮਾਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਬਠਿੰਡਾ ਜ਼ਿਲ੍ਹੇ ਵਿੱਚ ਰੈਲੀਆਂ, ਮੀਟਿੰਗਾਂ ਅਤੇ ਧਰਨੇ ਆਦਿ ਵਿੱਚ ਹੋਣ ਵਾਲੀ ਹਰ ਪ੍ਰਕਾਰ ਦੀ ਭੜਕਾਊ ਬਿਆਨਬਾਜ਼ੀ/ਵਿਅਕਤੀ ਵਿਸ਼ੇਸ਼, ਧਰਮ, ਜਾਤ ਜਾਂ ਸਮਾਜ ਦੇ ਕਿਸੇ ਸਮੁਦਾਇ ਨੂੰ ਠੇਸ ਪਹੁੰਚਾਉਣ ਵਾਲੇ ਨਫ਼ਰਤੀ ਭਾਸ਼ਣ ਆਦਿ ਦੇ ਮੁਕੰਮਲ ਰੋਕ ਲਗਾਈ ਗਈ ਹੈ।

ਇਹ ਹੁਕਮ 18 ਅਪ੍ਰੈਲ 2024 ਤੱਕ ਲਾਗੂ ਰਹਿਣਗੇ।