“ਆਗਾਮੀ ਲੋਕ ਸਭਾ ਚੋਣਾਂ-2024”
ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਬਾਰੇ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ : ਜ਼ਿਲ੍ਹਾ ਚੋਣ ਅਫ਼ਸਰ
ਬਠਿੰਡਾ, 13 ਮਾਰਚ : ਮੁੱਖ ਚੋਣ ਕਮਿਸ਼ਨ ਵੱਲੋਂ ਆਰਮੀ ਸਰਵਿਸਮੈਨ ਵੋਟਰਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਲਈ ਪਹਿਲੀ ਵਾਰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ (ETPBS) ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਹ ਜਾਣਕਾਰੀ ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਇਸ ਵਰਚੂਅਲ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਮੌਜੂਦ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਆਪੋ-ਆਪਣੇ ਵਿਧਾਨ ਸਭਾ ਹਲਕਿਆਂ ਅਧੀਨ ਪੈਂਦੇ ਆਰਮੀ ਸਰਵਿਸਮੈਨ ਵੋਟਰਾਂ ਨੂੰ ਇਲੈਕਟ੍ਰੋਨਿਕ ਟ੍ਰਾਂਸਮਿਸ਼ਨ ਪੋਸਟਲ ਬੈਲਟ ਸਿਸਟਮ (ETPBS) ਪੋਰਟਲ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੀ ਵੋਟ ਡਾਕ ਰਾਹੀਂ ਭੇਜਕੇ ਆਪਣੇ ਵੋਟ ਦੇ ਅਧਿਕਾਰ ਦਾ ਵੱਧ ਤੋਂ ਵੱਧ ਇਸਤੇਮਾਲ ਕਰ ਸਕਣ।
ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਤੋਂ ਇਲਾਵਾ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਤੋਂ ਉਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਮੈਡਮ ਇਨਾਯਤ, ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਉਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਕੰਵਰਜੀਤ ਸਿੰਘ, ਵਿਧਾਨ ਸਭਾ ਹਲਕਾ ਮੌੜ ਮੰਡੀ ਤੋਂ ਉਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਸ਼੍ਰੀ ਨਰਿੰਦਰ ਸਿੰਘ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਉਪ ਮੰਡਲ ਮੈਜਿਸਟ੍ਰੇਟ-ਕਮ-ਸਹਾਇਕ ਰਿਟਰਨਿੰਗ ਅਫ਼ਸਰ ਸ. ਹਰਜਿੰਦਰ ਸਿੰਘ ਜੱਸਲ ਆਦਿ ਮੌਜੂਦ ਸਨ।