ਜਤਿੰਦਰ ਭੱਲਾ ਨੇ ਜਥੇਦਾਰ ਖੁੱਡੀਆਂ ਦੀ ਭਖਾਈ ਚੋਣ ਮੁਹਿੰਮ
-ਵੱਖ-ਵੱਖ ਪਿੰਡਾਂ ਦੇ ਦੌਰੇ ਦੌਰਾਨ ਕੀਤੀਆਂ ਨੁੱਕੜ ਮੀਟਿੰਗਾਂ
-ਬਠਿੰਡਾ ‘ਚ ਜਰਵਾਣਿਆਂ ਦਾ ਨਿਤਾਣਿਆਂ ਨਾਲ ਮੁਕਾਬਲਾ: ਜਤਿੰਦਰ ਭੱਲਾ
ਬਠਿੰਡਾ
ਆਮ ਆਦਮੀ ਪਾਰਟੀ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ ਨੇ ਪਾਰਟੀ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਦੇ ਹੱਕ ਵਿੱਚ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਨੁੱਕੜ ਮੀਟਿੰਗਾਂ ਕੀਤੀਆਂ। ਉਹਨਾਂ ਵੱਖ-ਵੱਖ ਪਿੰਡਾਂ ਵਿੱਚ ਵਲੰਟੀਅਰਾਂ ਦੇ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਕੰਮਾਂ ਤੋਂ ਬੇਹੱਦ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਿਕ ਕਦਮ ਚੁੱਕੇ ਹਨ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਭਰਿਸ਼ਟਾਚਾਰ ਨੂੰ ਵੱਡੀ ਠੱਲ ਪਾਈ ਹੈ, ਸਰਕਾਰੇ ਦਰਬਾਰੇ ਹੁਣ ਆਮ ਲੋਕਾਂ ਦੀ ਕੰਮ ਕਾਜ ਹੋ ਰਹੇ ਹਨ। ਪਿਛਲੇ ਦਿਨਾਂ ਵਿੱਚ ਸਰਕਾਰ ਆਪ ਦੇ ਦੁਆਰ ਤਹਿਤ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਾ ਕੇ ਲੋਕਾਂ ਦੇ ਲਟਕ ਰਹੇ ਮਸਲਿਆਂ ਨੂੰ ਪੰਜਾਬ ਸਰਕਾਰ ਨੇ ਹੱਲ ਕਰਵਾਇਆ ਹੈ। ਉਹਨਾਂ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਹੱਦ ਪਿਆਰ ਕਰਦੇ ਹਨ, ਜਿਸ ਦੀ ਮਿਸਾਲ ਪਹਿਲਾਂ ਵਿਧਾਨ ਸਭਾ ਚੋਣਾਂ ਵਿੱਚ ਮਿਲ ਚੁੱਕੀ ਹੈ। ਹੁਣ ਸੂਬੇ ਦੇ ਲੋਕ ਭਗਵੰਤ ਮਾਨ ਨੂੰ ਦੇਸ਼ ਦੀ ਰਾਜਨੀਤੀ ਵਿੱਚ ਵੇਖਣਾ ਚਾਹੁੰਦੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 13- 0 ਦੇ ਦਿੱਤੇ ਗਏ ਨਾਰੇ ਨੂੰ ਪੂਰਾ ਕਰਨ ਲਈ ਪੰਜਾਬ ਦੇ ਲੋਕ ਉਤਾਵਲੇ ਹਨ। ਜਤਿੰਦਰ ਭੱਲਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਸ਼ਾਨਦਾਰ ਜਿੱਤ ਦਰਜ ਕਰੇਗੀ। ਉਹਨਾਂ ਕਿਹਾ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ਜਰਵਾਣਿਆ ਅਤੇ ਨਤਾਣਿਆਂ ਦੇ ਵਿਚਕਾਰ ਮੁਕਾਬਲਾ ਹੋਵੇਗਾ, ਜਿਸ ਵਿੱਚ ਨਿਤਾਣੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਵੱਡੇ ਅੰਤਰ ਨਾਲ ਜਿੱਤ ਕੇ ਪਾਰਲੀਮੈਂਟ ਵਿੱਚ ਜਾਣਗੇ। ਉਹਨਾਂ ਵਲੰਟੀਅਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਇੱਕ ਆਮ ਇਨਸਾਨ ਹਨ ਜਿਨਾਂ ਦੀ ਕਾਰਗੁਜ਼ਾਰੀ ਕਿਸੇ ਨੂੰ ਦੱਸਣ ਦੀ ਲੋੜ ਨਹੀਂ ਹੈ। ਉਹਨਾਂ ਵਲੰਟੀਅਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਲਈ ਕਿਹਾ। ਇਸ ਮੌਕੇ ਜਸਵੰਤ ਸਿੰਘ , ਹਰਦੇਵ ਸਿੰਘ , ਕਿੰਦਰਪਾਲ ਕੌਰ , ਡਾਕਟਰ ਰੇਸ਼ਮ ਸਿੰਘ , ਰੂੜਾ ਸਿੰਘ , ਹਰਪਾਲ ਸਿੰਘ , ਗੁਰਜੰਟ ਸਿੰਘ , ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਅਮਰੀਕ ਸਿੰਘ, ਗੁਰਦੇਵ ਸਿੰਘ , ਬਲਵਿੰਦਰ ਸਿੰਘ , ਬਲਦੇਵ ਸਿੰਘ , ਕਾਲਾ ਸਿੰਘ ਹਾਜ਼ਰ ਸਨ।