–ਲੋਕਸਭਾਚੋਣਾਂ 2024–
— ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ ਨੇ ਚੋਣ ਤਿਆਰੀਆਂ ਲਈ ਅੰਤਰਰਾਜ਼ੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਕੀਤੀ
· ਨਜਾਇਜ਼ ਸ਼ਰਾਬ, ਬੇਹਿਸਾਬ ਨਕਦੀ ਅਤੇ ਮਾਸਪੇਸ਼ੀਆਂ ਦੀ ਸ਼ਕਤੀ ਨਾਲ ਨਜਿੱਠਣ ਲਈ ਸਖ਼ਤ ਉਪਾਵਾਂ ਦੇ ਆਦੇਸ਼
-ਏ.ਡੀ.ਜੀ.ਪੀ. ਹਿਸਾਰ ਰੇਂਜ ਤੋਂ ਇਲਾਵਾ ਫਤਿਆਬਾਦ, ਸਿਰਸਾ ਤੇ ਡੱਬਵਾਲੀ ਦੇ ਪੁਲਿਸ ਅਧਿਕਾਰੀਆਂ ਨੇ ਵਰਚੂਅਲ ਮੀਟਿੰਗ ਵਿਚ ਲਿਆ ਹਿੱਸਾ
· ਆਈ.ਜੀ.ਪੀ. ਫ਼ਰੀਦਕੋਟ ਰੇਂਜ, ਐਸ.ਐਸ.ਪੀ ਬਠਿੰਡਾ, ਐਸ.ਐਸ.ਪੀ. ਮਾਨਸਾ, ਤੇ ਐਸ.ਐਸ.ਪੀ ਸ਼੍ਰੀ ਮੁਕਤਸਰ ਸਾਹਿਬ ਵੀ ਵਰਚੂਅਲ ਮੀਟਿੰਗ ਚ ਹੋਏ ਸ਼ਾਮਲ
ਬਠਿੰਡਾ, 27 ਮਾਰਚ : ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ ਨੇ ਅੱਜ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਨਜਾਇਜ਼ ਸ਼ਰਾਬ, ਬੇਹਿਸਾਬ ਨਕਦੀ ਅਤੇ ਮਸਲਪਾਵਰ ਦੀ ਵਰਤੋਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਦੇ ਹੁਕਮ ਦਿੱਤੇ। ਮੀਟਿੰਗ ਵਿੱਚ ਹਿਸਾਰ ਰੇਂਜ ਦੇ ਏ.ਡੀ.ਜੀ.ਪੀ ਡਾ. ਮੱਤਾ ਰਵੀ ਕਿਰਨ, ਆਈਪੀਐਸ ਅਤੇ ਫਰੀਦਕੋਟ ਰੇਂਜ ਦੇ ਆਈ.ਜੀ.ਪੀ, ਸ੍ਰੀ ਗੁਰਸ਼ਰਨ ਸਿੰਘ ਸੰਧੂ, ਆਈਪੀਐਸ, ਸੀਨੀਅਰ ਪੁਲਿਸ ਕਪਤਾਨ ਬਠਿੰਡਾ ਸ਼੍ਰੀ ਦੀਪਕ ਪਾਰੀਕ , ਸੀਨੀਅਰ ਪੁਲਿਸ ਕਪਤਾਨ ਮਾਨਸਾ ਡਾ. ਨਾਨਕ ਸਿੰਘ ਅਤੇ ਸੀਨੀਅਰ ਪੁਲਿਸ ਕਪਤਾਨ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਮੀਨਾ ਤੋਂ ਇਲਾਵਾ ਫਤਿਆਬਾਦ, ਸਿਰਸਾ ਅਤੇ ਡੱਬਵਾਲੀ ਦੇ ਐਸ.ਪੀਜ਼ ਆਨਲਾਈਨ ਹਾਜ਼ਰ ਸਨ।
ਇਸ ਮੌਕੇ ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ, ਆਈਪੀਐਸ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੇ ਸਾਰੇ ਮਤ ਹਿਤ ਅਧਿਕਾਰੀਆਂ ਨੂੰ ਜਾਣੂ ਕਰਵਾਉਣ। ਸ਼੍ਰੀ ਗੌਰਵ ਯਾਦਵ, ਆਈਪੀਐਸ ਡੀ.ਜੀ.ਪੀ ਪੰਜਾਬ ਅਤੇ ਭਾਰਤੀ ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਬਰਾਬਰ ਦਾ ਮੈਦਾਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਸਰਹੱਦ ਨਾਲ ਲੱਗਦੇ ਮਾਨਸਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਬੀ.ਐਸ.ਐਫ ਅਤੇ ਸੀ.ਏ.ਪੀ.ਐਫ ਵਰਗੇ ਕੇਂਦਰੀ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਰਿਆਣਾ ਸੂਬੇ ਦੀ ਸਰਹੱਦ ਦੇ ਕਰੀਬ 180 ਕਿਲੋਮੀਟਰ ‘ਤੇ ਲਗਾਏ ਗਏ ਸਾਰੇ ਅੰਤਰਰਾਜੀ ਨਾਕਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਲਈ ਵੀ ਕਿਹਾ।
ਇਸ ਦੌਰਾਨ ਐਸ.ਐਸ.ਪੀਜ਼ ਦੁਆਰਾ ਏ.ਡੀ.ਜੀ.ਪੀ ਸੁਰਿੰਦਰਪਾਲ ਸਿੰਘ ਪਰਮਾਰ, ਆਈਪੀਐਸ ਨੂੰ ਦੱਸਿਆ ਗਿਆ ਕਿ ਹਰਿਆਣਾ ਨੂੰ ਛੂਹਣ ਵਾਲੇ ਹਿੱਸੇ ‘ਤੇ ਕੁੱਲ 33 ਇੰਟਰ ਸਟੇਟ ਨਾਕੇ ਲਗਾਏ ਗਏ ਹਨ। ਉਨ੍ਹਾਂ ਨੂੰ ਮਾਨਸਾ ਵਿੱਚ 4 ਇੰਟਰਸਟੇਟ ਨਾਕੇ, ਬਠਿੰਡਾ ਵਿੱਚ 16 ਇੰਟਰਸਟੇਟ ਨਾਕੇ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ 13 ਇੰਟਰਸਟੇਟ ਨਾਕਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੋਟਰਾਂ ਵਿੱਚ ਭਰੋਸਾ ਪੈਦਾ ਕਰਨ ਦੇ ਉਪਰਾਲੇ ਸ਼ੁਰੂ ਕਰਕੇ ਸੁਰੱਖਿਆ ਦੀ ਭਾਵਨਾ ਪੈਦਾ ਕਰਨ। ਉਨ੍ਹਾਂ ਨੇ ਕਿਹਾ ਕਿ ਪੇਂਡੂ ਖੇਤਰਾਂ ਅਤੇ ਪਹਿਲਾਂ ਹੀ ਪਛਾਣੇ ਗਏ ਸੰਵੇਦਨਸ਼ੀਲ ਜ਼ੋਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਏ.ਡੀ.ਜੀ.ਪੀ.ਸੁਰਿੰਦਰਪਾਲ ਸਿੰਘ ਪਰਮਾਰ, ਆਈਪੀਐਸ ਨੇ ਪੁਲਿਸ ਅਤੇ ਕੇਂਦਰੀ ਸੁਰੱਖਿਆ ਬਲਾਂ ਦੇ ਰਹਿਣ-ਸਹਿਣ ਦੀਆਂ ਸਹੂਲਤਾਂ ਬਾਰੇ ਵਿਚਾਰ ਵਿਟਾਦਰਾ ਕੀਤਾ ਗਿਆ ਅਤੇ ਵੱਡੇ ਪੱਧਰ ‘ਤੇ ਕੀਤੇ ਗਏ ਪ੍ਰਬੰਧਾਂ ਨੂੰ ਦੇਖਦਿਆਂ ਐਸ.ਐਸ.ਪੀਜ਼ ਨੂੰ ਇਸ ਸਬੰਧ ਵਿੱਚ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।
**********
· LokSabha Elections 2024.
· Sh.Surinderpal Singh Parmar, IPS, ADGP, Bathinda Rangepresides over inter-state co-ordination meeting for election preparedness.
· Orders stringent measures to check illicit liquor, unaccounted cash and tackle muscle power.
· Dr. Matta Ravi Kiran, IPS, ADGPHisar Range and Sh. AsthaModi, IPS, Superintendent of Police,Fatehabad, Sh. Vikrant Bhushan, IPS, Superintendent of Police, Sirsa&Sh. Sumer Singh, IPS, Superintendent of Police, Dabwaliparticipated in online meeting.
· Sh. Gursharan Singh Sandhu,IPS, IGP Faridkot Range and Sh. Deepak Parteek, IPS, Senior Superintendent of Police, Bathinda, Dr. Nanak Singh, IPS, Senior Superintendent of Police, Mansa &Sh. Bhagirath Singh Meena, IPS, Senior Superintendent of Police, Sri Muktsar Sahibparticipated in online meeting.
Bathinda (27th March):- Bathinda Range ADGP Surinderpal Singh Parmar, IPS today chaired a meeting to check the preparedness of LokSabha Elections wherein he ordered stringent measures to check the flow of illicit liquor, unaccounted cash and use of muscle power. The meeting was attended online by Dr. Matta Ravi Kiran, IPS, ADGPHisar Range, Sh. Gursharan Singh Sandhu, IPS, IGPFaridkot Range and Sh. Deepak Pareek, IPS, Senior Superintendent of Police, Bathinda, Dr. Nanak Singh, IPS, Senior Superintendent of Police, Mansa &Sh. Bhagirath Singh Meena, IPS, Senior Superintendent of Police, Sri Muktsar Sahib and Sh. AsthaModi, IPS, Superintendent of Police,Fatehabad, Sh. Vikrant Bhushan, IPS, Superintendent of Police, Sirsa&Sh. Sumer Singh, IPS, Superintendent of Police, Dabwali.
Speaking during the occasion he asked the officials to brief all their subordinates to percolate down the message of strict compliance of the orders of DGP Punjab Sh. GauravYadav, IPS and Election Commission of India.
He said that the chief motive to be obtained by the ECI in these elections is to provide level playing field to all political parties and candidates. He said that central security forces like BSF and CAPF have been deployed in Mansa,Bathinda and Sri Muktsar Sahib bordering Haryana. He asked the officers to personally monitor all the inter-state nakas laid on nearly 180 kilometers of the state border.
ADGP Surinderpal Singh Parmar, IPS was informed by the SSsP that total 33 Inter-State naka’s are laid on the stretch touching Haryana. He was briefed about 4 Inter-State nakas in Mansa, 16 Inter-State naka’sin Bathinda and 13 Inter-State naka’sin Sri Muktsar Sahib.
He asked the officers to install a sense of security among voters by initiating confidence building measures. He said that special attention should be given in rural areas and already identified sensitive zones.
ADGP Surinderpal Singh Parmar, IPS also enquired about boarding and lodging facilities for the police and central security forces and viewing large scale arrangements directed the SSsP to take adequate steps in this regard.