ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
ਲੋਕ ਸਭਾ ਚੋਣਾਂ-2024
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਕੀਤੀ ਮੀਟਿੰਗ
ਜ਼ਿਲ੍ਹਾ ਵਾਸੀ ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਕਰਨ ਆਪਣੀ ਵੋਟ ਦਾ ਇਸਤੇਮਾਲ
ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਜ਼ਿਲ੍ਹੇ ਨਾਲ ਸਬੰਧਤ ਏਆਰਓਜ ਤੇ ਪੁਲਿਸ ਅਧਿਕਾਰੀਆਂ ਨਾਲ ਚੋਣ ਪ੍ਰਕਿਰਿਆ ਸਬੰਧੀ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ਼੍ਰੀ ਦੀਪਕ ਪਾਰੀਕ ਵੀ ਹਾਜ਼ਰ ਰਹੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਏਆਰਓਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਨੂੰ ਨਿਰਵਿਘਨ ਤਰੀਕੇ ਨਾਲ ਸਫ਼ਲਤਾਪੂਰਵਕ ਨੇਪਰੇ ਚਾੜਿਆ ਜਾ ਸਕੇ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਆਪਣੀ ਵੋਟ ਦੇ ਅਧਿਕਾਰ ਦਾ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਇਸਤੇਮਾਲ ਕਰਨ।
ਇਸ ਮੌਕੇ ਜ਼ਿਲ੍ਹੇ ਨਾਲ ਸਬੰਧਤ ਏਆਰਓਜ਼, ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ ਤੋਂ ਇਲਾਵਾ ਪੁਲਿਸ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।