ਲਾਇਸੰਸ ਧਾਰਕ ਲਾਇਸੰਸੀ ਹਥਿਆਰ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ 1 ਅਪ੍ਰੈਲ ਤੋਂ ਪਹਿਲਾ-ਪਹਿਲਾ ਕਰਵਾਉਣ ਜਮ੍ਹਾਂ-ਜ਼ਿਲ੍ਹਾ ਚੋਣ ਅਫ਼ਸਰ
ਬਠਿੰਡਾ, 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹੇ ਚ ਅਮਨ ਤੇ ਕਾਨੂੰਨ ਦੀ ਵਿਵਸਥਾਂ ਨੂੰ ਬਰਕਰਾਰ ਰੱਖਣ ਸਬੰਧੀ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ, ਮਾਰੂ ਹਥਿਆਰ, ਵਿਸਫ਼ੋਟਕ ਸਮੱਗਰੀ ਆਦਿ ਚੁੱਕਣ ਉੱਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਅਸਲਾ ਲਾਇਸੰਸ ਧਾਰਕਾਂ ਜਿਨ੍ਹਾਂ ਨੇ ਹਾਲੇ ਤੱਕ ਆਪਣੇ ਹਰ ਕਿਸਮ ਦੇ ਲਾਇਸੰਸੀ ਹਥਿਆਰ ਆਪਣੇ ਨਜ਼ਦੀਕੀ ਪੁਲਿਸ ਸਟੇਸ਼ਨ ਜਾਂ ਅਧਿਕਾਰਤ ਅਸਲਾ ਡੀਲਰ ਪਾਸ ਜਮ੍ਹਾਂ ਨਹੀਂ ਕਰਵਾਏ ਉਹ 1 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ ਜਿਨ੍ਹਾਂ ਪਾਸ ਸਰਕਾਰੀ ਅਸਲਾ ਹੈ, ਉਨ੍ਹਾਂ ਨੂੰ ਛੋਟ ਹੈ। ਉਨ੍ਹਾਂ ਕਿਹਾ ਕਿ ਫੈਕਟਰੀ ਦੇ ਸਕਿਊਰਟੀ ਗਾਰਡਜ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕਾਂ, ਜਵੈਲਰਜ਼ ਸ਼ਾਪ ਮਾਲਕ/ਗਾਰਡ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿੱਚ ਭਾਗ ਲੈ ਰਹੇ ਹੋਣ) ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਦੇ ਮੱਦੇਨਜ਼ਰ ਹਥਿਆਰ ਜਮ੍ਹਾਂ ਕਰਵਾਉਣ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਛੋਟ ਦਿੱਤੀ ਹੋਵੇ, ਹਥਿਆਰ ਜਮ੍ਹਾਂ ਕਰਵਾਉਣ ਤੋਂ ਛੋਟ ਪ੍ਰਾਪਤ ਕਰਨ ਲਈ ਜਿਨ੍ਹਾਂ ਪੱਧਰੀ ਸਕਰੀਨਿੰਗ ਕਮੇਟੀ ਪਾਸ ਵੱਖਰੇ ਤੌਰ ਤੇ ਦਰਖਾਸਤ ਪੇਸ਼ ਕਰ ਸਕਦਾ/ਸਕਦੀ ਹੈ।