ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਬਠਿੰਡਾ
–ਲੋਕ ਸਭਾ ਚੋਣਾਂ 2024—
ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ) ਅਧੀਨ ਪੈਂਦੇ ਪੋਲਿੰਗ ਸਟੇਸ਼ਨਾਂ ਦਾ ਕੀਤਾ ਗਿਆ ਨਿਰੀਖਣ
ਬਠਿੰਡਾ, 3 ਅਪ੍ਰੈਲ : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਸ. ਜਸਪ੍ਰੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ (ਸ਼ਹਿਰੀ)-092 ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ ਗਿਆ।
ਦੌਰੇ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ਼੍ਰੀਮਤੀ ਇਨਾਯਤ ਵੱਲੋਂ ਸਥਾਨਕ ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ ਐਮੀਨੈਂਸ ਪਰਸ ਰਾਮ ਨਗਰ, ਗੁਡਵਿਲ ਹਾਈ ਸਕੂਲ ਪਰਸ ਰਾਮ ਨਗਰ, ਸਰਕਾਰੀ ਐਲੀਮੈਂਟਰੀ ਸਕੂਲ ਜਨਤਾ ਨਗਰ ਅਤੇ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਵਿਖੇ ਬਣੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਇਨਾਂ ਪੋਲਿੰਗ ਸਟੇਸ਼ਨਾਂ ਉਪਰ ਬਣੇ ਕਰੀਬ 26 ਬੂਥਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਮੌਕੇ ਸ੍ਰੀ ਕੁਲਦੀਪ ਸਿੰਘ ਉਪ ਕਪਤਾਨ ਪੁਲਿਸ ਸਿਟੀ-1 ਆਦਿ ਹਾਜ਼ਰ ਸਨ।