You are currently viewing ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਵਿਸਾਖੀ ਮੇਲੇ ਦੀ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ

ਅਧਿਕਾਰੀਆਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਕਰਨ ਲਈ ਦਿੱਤੇ ਨਿਰਦੇਸ਼
ਬਠਿੰਡਾ, 5 ਅਪ੍ਰੈਲ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਤਖਤ ਸ਼੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ 13 ਅਪ੍ਰੈਲ ਨੂੰ ਮਨਾਏ ਜਾਣ ਵਾਲੇ ਸਲਾਨਾ ਵਿਸਾਖੀ ਮੇਲੇ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਵਿਸਾਖੀ ਮੇਲੇ ਦੀਆ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵਿਸਾਖੀ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਤੇ ਪ੍ਰੇਮ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਐਨਡੀਆਰਐਫ਼ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਉਹ ਗੋਤਾਖ਼ੋਰ ਟੀਮਾਂ ਦਾ ਢੁਕਵੇਂ ਸਥਾਨਾਂ ਤੇ ਪ੍ਰਬੰਧ ਕਰਨਾ ਲਾਜ਼ਮੀ ਬਣਾਉਣ। ਇਸ ਤੋਂ ਇਲਾਵਾ ਉਨ੍ਹਾਂ ਪੀ.ਆਰ.ਟੀ.ਸੀ ਬਠਿੰਡਾ ਡੀਪੂ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੇਲੇ ਵਿੱਚ ਆਉਣ ਵਾਲੇ ਸੰਗਤ ਲਈ ਬੱਸਾਂ ਦੇ ਸਪੈਸ਼ਲ ਰੂਟਾਂ ਦੇ ਪ੍ਰਬੰਧ ਕਰਨ ਤੋਂ ਇਲਾਵਾ ਆਰਜ਼ੀ ਬੱਸ ਸਟੈਂਡ ਬਣਾਉਣੇ ਵੀ ਯਕੀਨੀ ਬਣਾਏ ਜਾਣ ਤਾਂ ਜੋ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ਼ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੇਲੇ ਦੌਰਾਨ ਮੈਡੀਕਲ ਟੀਮਾਂ ਦਾ ਖਾਸ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਮੇਲੇ ਦੌਰਾਨ ਆਮ ਜਨਤਾ ਲਈ ਪੀਣ ਵਾਲੇ ਸਾਫ਼ ਪਾਣੀ ਤੋਂ ਇਲਾਵਾ ਸ਼ਰਧਾਲੂਆਂ ਲਈ ਵੱਖ-ਵੱਖ ਥਾਵਾਂ ਆਰਜ਼ੀ ਆਰਜੀ ਪਖਾਨੇ ਬਣਾਉਣੇ ਯਕੀਨੀ ਬਨਾਉਣ।
ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਤੋਂ ਇਲਾਵਾ ਇਹ ਯਕੀਨੀ ਬਣਾਉਣ ਕਿ ਕਿਤੇ ਵੀ ਬਿਜਲੀ ਦੀਆਂ ਤਾਰਾਂ ਨੀਵੀਂਆਂ ਜਾਂ ਢਿੱਲੀਆਂ ਨਾ ਹੋਣ।
ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਲਤੀਫ਼ ਅਹਿਮਦ, ਸਕੱਤਰ ਆਰਟੀਏ ਮੈਡਮ ਪੂਨਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।