ਦਵਿੰਦਰ ਨੂੰ ਏਐਨਓ ਰੈਂਕ ਨਾਲ ਕੀਤਾ ਸਨਮਾਨਿਤ
ਬਠਿੰਡਾ, 6 ਅਪ੍ਰੈਲ : ਸਕੂਲ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਨੇ ਦੱਸਿਆ ਕਿ ਸਥਾਨਕ ਪੁਲਿਸ ਪਬਲਿਕ ਸਕੂਲ ਵਿਖੇ ਸ਼੍ਰੀ ਦਵਿੰਦਰ ਸਿੰਘ ਨੂੰ ਬਤੌਰ ਐਨਸੀਸੀ ਦੇ ਏਐਨਓ ਰੈਂਕ ਨਾਲ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਪ੍ਰਿੰਸੀਪਲ ਮੈਡਮ ਮੋਨਿਕਾ ਸਿੰਘ ਕਿਹਾ ਕਿ ਦਵਿੰਦਰ ਸਿੰਘ ਨੂੰ ਸਕੂਲ ਵਲੋਂ 29 ਜਨਵਰੀ 2024 ਤੋਂ 31 ਮਾਰਚ 2024 ਤੱਕ ਓਟੀਏ ਕੀਪਟੀ, ਨਾਗਪੁਰ ਕੋਰਸ ਲਈ ਤਾਇਨਾਤ ਕੀਤਾ ਗਿਆ ਸੀ, ਸਕੂਲ ਪਰਤਣ ਬਾਅਦ ਉਹ ਸਕੂਲ ਦੀਆਂ ਐਨਸੀਸੀ ਦੀਆਂ ਵੱਖ-ਵੱਖ ਗਤੀਵਿਧੀਆਂ ਦਾ ਬੜੇ ਸੁਚੱਜੇ ਢੰਗ ਨਾਲ ਕਰਨਗੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮੌਕੇ ਸ਼੍ਰੀ ਦਵਿੰਦਰ ਸਿੰਘ ਸਕੂਲੀ ਵਿਦਿਆਰਥੀਆਂ ਨੂੰ ਐਨਸੀਸੀ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕਰਨਗੇ।
ਇਸ ਮੌਕੇ ਪੁਲਿਸ ਪਬਲਿਕ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਰਿਹਾ।