ਸੁਮੀਤ ਖੁੱਡੀਆਂ ਨੇ ਭੁੱਚੋ ਹਲਕੇ ਵਿੱਚ ਭਖਾਈ ਚੋਣ ਮੁਹਿੰਮ
ਅੱਧੀ ਦਰਜਨ ਪਿੰਡਾਂ ਵਿੱਚ ਨੁਕੜ ਮੀਟਿੰਗਾਂ ਕਰਕੇ ਪਿਤਾ ਲਈ ਮੰਗੀਆਂ ਵੋਟਾਂ
ਭੁੱਚੋ ਮੰਡੀ, ਬਠਿੰਡਾ
…..….
ਭਾਵੇਂ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਤੋਂ ਬਿਨਾਂ ਅਜੇ ਤੱਕ ਕਿਸੇ ਵੀ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਪਰ ਦੂਜੇ ਪਾਸੇ ਆਪ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਭੁੱਚੋ ਮੰਡੀ ਵਿਧਾਨ ਸਭਾ ਹਲਕੇ ਅੰਦਰ ਚੋਣ ਪ੍ਰਚਾਰ ਦੀ ਕਮਾਂਡ ਉਨਾਂ ਦੇ ਸਪੁੱਤਰ ਸੁਮੀਤ ਸਿੰਘ ਖੁੱਡੀਆਂ ਨੇ ਸੰਭਾਲ ਲਈ ਹੈ। ਉਸ ਵੱਲੋਂ ਹਰ ਰੋਜ਼ ਦਰਜਨ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਕਰਕੇ ਆਪਣੇ ਪਿਤਾ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਸੁਮੀਤ ਖੁੱਡੀਆਂ ਨੇ ਵੱਖ-ਵੱਖ ਪਿੰਡਾਂ ਅੰਦਰ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕਈ ਅਹਿਮ ਕਦਮ ਉਠਾਏ ਹਨ। ਉਹਨਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਧੀਆ ਕੰਮ ਕੀਤਾ ਜਿਸ ਲਈ ਲੋਕਾਂ ਵੱਲੋਂ ਵੀ ਤਾਰੀਫ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ 600 ਯੂਨਿਟ ਫਰੀ ਬਿਜਲੀ ਦਿੱਤੀ ਹੈ ਜਿਸ ਨਾਲ ਸੂਬੇ ਦੇ 90 ਫੀਸਦੀ ਘਰਾਂ ਦੇ ਬਿਜਲੀ ਬਿਲ ਜ਼ੀਰੋ ਆ ਰਹੇ। ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਇੱਕ ਵਾਰ ਵੋਟਾਂ ਪਾ ਕੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਪਾਰਲੀਮੈਂਟ ਵਿੱਚ ਭੇਜੋ ਉਹ ਕਿਸੇ ਨੂੰ ਨਿਰਾਸ਼ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਜਥੇਦਾਰ ਵੈਸੇ ਹੁੰਦੀਆਂ ਇੱਕ ਅਜਿਹੇ ਲੀਡਰ ਹਨ ਜਿਨਾਂ ਨੂੰ ਕਦੋਂ ਵੀ ਕਿਸੇ ਵੇਲੇ ਕੋਈ ਵਿਅਕਤੀ ਮਿਲ ਕੇ ਆਪਣੀ ਦੁੱਖ ਤਕਲੀਫ ਦੱਸ ਸਕਦਾ ਹੈ। ਉਹਨਾਂ ਕਿਹਾ ਕਿ ਖੁੱਡੀਆਂ ਪਰਿਵਾਰ ਦੇ ਲੋਕਾਂ ਲਈ ਬੂਹੇ ਸਦਾ ਖੁੱਲੇ ਹਨ। ਉਹਨਾਂ ਕਿਹਾ ਕਿ ਖੁੱਡੀਆਂ ਪਰਿਵਾਰ ਨੇ ਹਮੇਸ਼ਾ ਲੋਕ ਹਿੱਤ ਅਤੇ ਲੋਕ ਭਲਾਈ ਦੀ ਸਿਆਸਤ ਕੀਤੀ ਹੈ।