You are currently viewing ਆਪ ਸਰਕਾਰ ਸੂਬੇ ਅੰਦਰ ਆਪਸੀ ਭਾਈਚਾਰਕ ਸਾਂਝ ਕਾਇਮ ਕਰਨ ਲਈ ਬਚਨਵੱਧ: ਜਥੇਦਾਰ ਖੁੱਡੀਆਂ

ਆਪ ਸਰਕਾਰ ਸੂਬੇ ਅੰਦਰ ਆਪਸੀ ਭਾਈਚਾਰਕ ਸਾਂਝ ਕਾਇਮ ਕਰਨ ਲਈ ਬਚਨਵੱਧ: ਜਥੇਦਾਰ ਖੁੱਡੀਆਂ

ਆਪ ਸਰਕਾਰ ਸੂਬੇ ਅੰਦਰ ਆਪਸੀ ਭਾਈਚਾਰਕ ਸਾਂਝ ਕਾਇਮ ਕਰਨ ਲਈ ਬਚਨਵੱਧ: ਜਥੇਦਾਰ ਖੁੱਡੀਆਂ
ਕਿਹਾ ਹਰ ਧਰਮ ਦਾ ਬਰਾਬਰ ਸਤਿਕਾਰ, ਮੁਸਲਮਾਨ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ
ਬਠਿੰਡਾ, 11 ਅਪ੍ਰੈਲ ()- ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਪਸੀ ਭਾਈਚਾਰਕ ਸਾਂਝ ਵਧਾਉਣ ਲਈ ਬਚਨ ਵੱਧ ਹੈ। ਉਹ ਅੱਜ ਬਠਿੰਡਾ ਵਿਖੇ ਈਦ ਮੌਕੇ ਮੁਸਲਮਾਨ ਭਾਈਚਾਰੇ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ। ਇਸ ਮੌਕੇ ਉਹਨਾਂ ਮੁਸਲਮਾਨ ਭਾਈਚਾਰੇ ਨੂੰ ਗਲੇ ਲਗਾ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਕੋਸ਼ਿਸ਼ ਰਹੀ ਹੈ ਕਿ ਸੂਬੇ ਅੰਦਰ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਬਣੀ ਰਹੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ। ਜਥੇਦਾਰ ਖੁੱਡੀਆਂ ਨੇ ਕਿਹਾ ਕਿ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਹੋਰਨਾ ਧਰਮਾਂ ਦੇ ਨਾਲ ਨਾਲ ਮੁਸਲਮਾਨ ਭਾਈਚਾਰੇ ਦਾ ਵੀ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸੂਬੇ ਅੰਦਰ ਮੁਸਲਮਾਨ, ਹਿੰਦੂ, ਸਿੱਖ ਅਤੇ ਇਸਾਈ ਭਰਾਵਾਂ ਵਾਂਗ ਰਹਿ ਰਹੇ ਹਨ, ਪਰ ਪਿਛਲੇ ਕੁਝ ਸਮੇਂ ਤੋਂ ਫਿਰਕਾ ਪ੍ਰਸਤ ਤਾਕਤਾਂ ਸੂਬੇ ਦੀ ਆਪਸੀ ਭਾਈਚਾਰਕ ਸਾਂਝ ਨੂੰ ਸੱਟ ਮਾਰਨ ਦਾ ਯਤਨ ਕਰਦੀਆਂ ਰਹੀਆਂ ਹਨ, ਜਿਸ ਨੂੰ ਪੰਜਾਬ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਸਫਲ ਬਣਾ ਦਿੱਤਾ ਹੈ। ਉਹਨਾਂ ਸੂਬੇ ਦੇ ਲੋਕਾਂ ਨੂੰ ਅਜਿਹੇ ਲੋਕਾਂ ਤੋਂ ਸੁਚੇਤ ਰਹਿਣ ਲਈ ਕਿਹਾ ਜਿਹੜੇ ਸਾਡੇ ਸਮਾਜ ਵਿੱਚ ਵੰਡੀਆਂ ਪਾਉਣ ਦਾ ਯਤਨ ਕਰਦੇ ਹਨ। ਉਹਨਾਂ ਕਿਹਾ ਕਿ ਹਰ ਮਨੁੱਖ ਨੂੰ ਆਪਣੇ ਧਰਮ ਵਿੱਚ ਪਰਪੱਕ ਰਹਿਣਾ ਚਾਹੀਦਾ ਹੈ ਅਤੇ ਸਮਾਜ ਸੇਵਾ ਅਤੇ ਸਮਾਜ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੁੱਡੀਆਂ ਪਰਿਵਾਰ ਨੇ ਹਮੇਸ਼ਾ ਲੋਕ ਪੱਖੀ ਸਿਆਸਤ ਕੀਤੀ ਹੈ ਨਾ ਕਿ ਹੋਰ ਨਾਲ ਲੀਡਰਾਂ ਵਾਂਗ ਜਾਇਦਾਦ ਬਣਾਉਣ ਲਈ ਸਿਆਸਤ ਵਿੱਚ ਆਏ ਹਨ।
ਉਹਨਾਂ ਕਿਹਾ ਕਿ ਅੱਜ ਬੜਾ ਹੀ ਖੁਸ਼ੀ ਦਾ ਮੌਕਾ ਹੈ ਕਿ ਈਦ ਮੌਕੇ ਉਹ ਮੁਸਲਮਾਨ ਭਾਈਚਾਰੇ ਨੂੰ ਗਲੇ ਮਿਲ ਰਹੇ ਹਨ। ਮੁਸਲਮਾਨ ਭਾਈਚਾਰੇ ਵੱਲੋਂ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦਾ ਭਰਮਾ ਸਵਾਗਤ ਕੀਤਾ ਗਿਆ। ਇਸ ਮੌਕੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਵੀ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ।