You are currently viewing ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਪ੍ਰੇਰਿਤ

ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਪ੍ਰੇਰਿਤ

ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਬਾਰੇ ਕੀਤਾ ਪ੍ਰੇਰਿਤ
ਬਠਿੰਡਾ, 11 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਦੇਸ਼ ਯੂਨੀਵਰਸਿਟੀ ਦੇ ਆਡੀਟੋਰੀਅਮ ਵਿਖੇ ਭੁੱਚੋ ਵਿਖੇ ਆਰ.ਟੀ.ਏ-ਕਮ-ਏ.ਆਰ.ਓ ਵਿਧਾਨ ਸਭਾ ਹਲਕਾ 091-ਭੁੱਚੋ ਮੰਡੀ ਮੈਡਮ ਪੂਨਮ ਸਿੰਘ ਦੀ ਅਗਵਾਈ ਵਿੱਚ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।
ਇਸ ਮੌਕੇ ਮੈਡਮ ਪੂਨਮ ਸਿੰਘ ਨੇ ਵੋਟਿੰਗ ਦੀ ਮਹੱਤਤਾ ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਵੋਟ ਪਾਉਣ ਦੀ ਮਹੱਤਤਾ, ਵੋਟਿੰਗ ਪ੍ਰੋਕਿਰਿਆ ਬਾਰੇ ਜਾਣੂੰ ਕਰਵਾਉਣ ਦੇ ਨਾਲ-ਨਾਲ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੁਆਰਾ ਆਪਣੀ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਕਰਨ ਬਾਰੇ ਪ੍ਰੇਰਿਤ ਕਰਨਾ ਹੈ।
ਇਸ ਦੌਰਾਨ ਜ਼ਿਲ੍ਹਾ ਟੀਮ ਸਵੀਪ ਦੇ ਸਹਾਇਕ ਨੋਡਲ ਅਫਸਰ ਸ੍ਰੀ ਸੁਰੇਸ਼ ਕੁਮਾਰ ਗੌੜ, ਨੇ ਦੱਸਿਆ ਕਿ ਹਰੇਕ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣਾ ਨੁਮਾਇੰਦਾ ਅਜ਼ਾਦ ਤੌਰ ਤੇ ਚੁਣਨ ਦਾ ਅਧਿਕਾਰ ਹੈ। ਇਸੇ ਤਰ੍ਹਾਂ ਹੀ ਨੋਡਲ ਅਫਸਰ-091 ਭੁਚੋ ਮੰਡੀ ਵਿਧਾਨ ਸਭਾ ਹਲਕਾ ਸਵੀਪ ਟੀਮ ਇੰਚਾਰਜ ਸ੍ਰੀ ਗੁਰਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਵੋਟ ਪਾਉਣ ਦੇ ਅਧਿਕਾਰ ਤੋਂ ਇਲਾਵਾ ਵੋਟਿੰਗ ਪ੍ਰਕਿਰਿਆ ਦੇ ਨਾਲ-ਨਾਲ ਆਨਲਾਈਨ ਅਤੇ ਆਫ਼ਲਾਈਨ ਵੋਟਰ ਰਜਿਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਗਿਆ।
ਪ੍ਰੋਗਰਾਮ ਦੌਰਾਨ ਆਦੇਸ਼ ਯੂਨੀਵਰਸਿਟੀ ਵਿਖੇ ਜ਼ਿਲ੍ਹੇ ਦੇ ਨੁਮਾਇੰਦਿਆਂ ਵੱਲੋਂ ਯੂਨੀਵਰਸਿਟੀ ਦੇ ਸਟਾਫ ਅਤੇ ਵਿਦਿਆਰਥੀਆਂ ਨਾਲ ਜਾਗਰੂਕਤਾ ਰੈਲੀ ਵੀ ਕੱਢੀ ਗਈ। ਇਸ ਮੌਕੇ ਰਜਿਸਟਰਾਰ, ਡਾ. ਆਰ. ਜੀ. ਸੈਣੀ ਵੱਲੋਂ ਇਸ ਵੋਟਰ ਜਾਗਰੂਕਤਾ ਪ੍ਰੋਗਰਾਮ ਵਿਚ ਪਹੁੰਚਣ ਤੇ ਸਾਰਿਆਂ ਦਾ ਧੰਨਵਾਦ ਕੀਤਾ ਗਿਆ।