You are currently viewing ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ

ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਦੀ ਮੱਹਤਤਾ ਬਾਰੇ ਕੀਤਾ ਜਾਗਰੂਕ
ਬਠਿੰਡਾ, 12 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਥਾਨਕ ਸ਼ਹੀਦ ਮੇਜ਼ਰ ਰਵੀ ਇੰਦਰ ਸਿੰਘ ਸੰਧੂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ 92 ਬਠਿੰਡਾ (ਸ਼ਹਿਰੀ) ਸਵੀਪ ਟੀਮ ਮੈਬਰਾਂ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਅਤੇ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਭਾਰਤੀ ਲੋਕਤੰਤਰ ਨੂੰ ਮਜਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਿੰਗ, ਸਕਸ਼ਮ ਐਪ, ਵੋਟਰ ਹੈਲਪ ਲਾਈਨ, ਸੀ-ਵੀਜ਼ਲ ਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ 70 ਵਿਦਿਆਰਥੀਆਂ ਵਲੋਂ ਭਾਗ ਲਿਆ ਗਿਆ ਤੇ 4 ਵਿਦਿਆਰਥੀਆਂ ਦੇ ਨਵੇਂ ਵੋਟ ਰਜਿਸਟਰਡ ਕੀਤੇ ਗਏ। ਇਸ ਮੌਕੇ ਸਵੀਪ ਟੀਮ ਮੈਬਰਾਂ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।