You are currently viewing ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

 

–ਲੋਕ ਸਭਾ ਚੋਣਾਂ-2024–

ਜ਼ਿਲ੍ਹਾ ਸਵੀਪ ਕੋਰ ਕਮੇਟੀ ਦੀ ਮੀਟਿੰਗ ਆਯੋਜਿਤ

ਬਠਿੰਡਾ,18 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਨੋਡਲ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਵੱਲੋਂ ਜ਼ਿਲ੍ਹਾ ਸਵੀਪ ਕੋਰ ਕਮੇਟੀ ਨਾਲ ਜ਼ਿਲ੍ਹੇ ਅੰਦਰ ਕੀਤੀਆਂ ਜਾ ਰਹੀਆਂ ਸਵੀਪ ਗਤੀਵਿਧੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਆਯੋਜਿਤ ਕੀਤੀ ਗਈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਡਾ. ਮਨਦੀਪ ਕੌਰ ਨੇ ਸਵੀਪ ਮੈਂਬਰਾਂ ਨੂੰ ਨਿਰਦੇਸ਼ ਦਿੱਤੇ ਕਿ ਸਵੀਪ ਗਤੀਵਿਧੀਆਂ ਰਾਹੀਂ ਜ਼ਿਲ੍ਹੇ ਭਰ ਚ ਵੋਟਰਾਂ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਤੋਂ ਇਲਾਵਾ ਚੋਣਾਂ ਸਬੰਧੀ ਮੁਹੱਈਆ ਕਰਵਾਈ ਜਾ ਰਹੀ ਜਾਣਕਾਰੀ ਦੇ ਕੰਮ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਬਿਨਾ ਕਿਸੇ ਡਰ, ਭੈਅ ਤੋਂ ਇਲਾਵਾ ਨਿਰਪੱਖ ਹੋ ਕੇ ਵਰਤੋਂ ਕਰ ਸਕਣ।

ਇਸ ਮੌਕੇ ਜ਼ਿਲ੍ਹਾ ਸਵੀਪ ਕੋਰ ਕਮੇਟੀ ਦੇ ਵੱਖ-ਵੱਖ ਮੈਂਬਰ ਹਾਜ਼ਰ ਸਨ।