You are currently viewing ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਲ, ਅੱਧੀ ਦਰਜਨ ਪਰਿਵਾਰ ਅਕਾਲੀ ਦਲ ਛੱਡ ਆਪ ‘ਚ ਸ਼ਾਮਿਲ

ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਲ, ਅੱਧੀ ਦਰਜਨ ਪਰਿਵਾਰ ਅਕਾਲੀ ਦਲ ਛੱਡ ਆਪ ‘ਚ ਸ਼ਾਮਿਲ

ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲਿਆ ਬਲ, ਅੱਧੀ ਦਰਜਨ ਪਰਿਵਾਰ ਅਕਾਲੀ ਦਲ ਛੱਡ ਆਪ ‘ਚ ਸ਼ਾਮਿਲ
ਬਠਿੰਡਾ 21 ਅਪ੍ਰੈਲ ():- ਬਠਿੰਡਾ ਸ਼ਹਿਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਅੱਧੀ ਦਰਜਨ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿਦੇ ਹੋਏ ਆਪ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਬਠਿੰਡਾ ਲੋਕ ਸਭਾ ਹਲਕੇ ਤੋਂ ਆਪ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਮੌਜੂਦਗੀ ਵਿੱਚ ਵਿਸ਼ਾਲ ਨਗਰ ਵਾਰਡ ਨੰਬਰ 49 ਤੋਂ ਅਕਾਲੀ ਆਗੂਆਂ ਤਰਸੇਮ ਸਿੰਘ ਮੌੜ, ਗੁਰਚਰਨ ਸਿੰਘ, ਸਨਦੀਪ ਸਿੰਘ, ਸੰਜੇ ਕੁਮਾਰ, ਗੁਰਪ੍ਰੀਤ ਸਿੰਘ, ਪ੍ਰਦੀਪ, ਕਾਲਾ ਸਿੰਘ ਨੇ ਆਪਣੇ ਪਰਿਵਾਰਾਂ ਸਮੇਤ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਆਪ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਸਿਹਤ ਸਿੱਖਿਆ ਦੇ ਖੇਤਰ ਵਿੱਚ ਚੁੱਕੇ ਜਾ ਰਹੇ ਕ੍ਰਾਂਤੀਕਾਰੀ ਕਦਮਾਂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਉਹਨਾਂ ਭਰੋਸਾ ਦਿੱਤਾ ਕਿ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਜਥੇਦਾਰ ਗੁਰਮੀਤ ਸਿੰਘ ਖੁਡੀਆਂ ਦੀ ਜਿੱਤ ਲਈ ਦਿਨ ਰਾਤ ਇੱਕ ਕਰ ਦੇਣਗੇ। ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਨ ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਇਸ ਵਿੱਚ ਸ਼ਾਮਿਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਂਦਾ ਹੈ। ਉਹਨਾ ਪੰਜਾਬ ਲਈ ਹਮਦਰਦੀ ਰੱਖਣ ਵਾਲੇ ਵੱਖ ਵੱਖ ਪਾਰਟੀਆਂ ਵਿੱਚ ਬੈਠੇ ਆਗੂਆਂ ਨੂੰ ਕਿਹਾ ਕਿ ਉਹਨਾਂ ਲਈ ਆਮ ਆਦਮੀ ਪਾਰਟੀ ਦੇ ਦਰਵਾਜ਼ੇ ਖੁੱਲੇ ਹਨ ਅੱਜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਹਿਯੋਗ ਕਰਨ।
ਇਸ ਮੌਕੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਬਠਿੰਡਾ ਸ਼ਹਿਰੀ ਸੁਰਿੰਦਰ ਸਿੰਘ ਬਿੱਟੂ ,ਚੇਅਰਮੈਨ ਸ਼ੂਗਰਫੈੱਡ ਪੰਜਾਬ ਨਵਦੀਪ ਸਿੰਘ ਜੀਦਾ, ਚੇਅਰਮੈਨ ਵਣ ਵਿਭਾਗ ਪੰਜਾਬ ਰਾਕੇਸ਼ ਪੁਰੀ, ਚੇਅਰਮੈਨ ਨੀਲ ਗਰਗ ਪੰਜਾਬ ਮੀਡੀਅਮ ਇੰਡਸਟਰੀਜ਼ ਡਿਵੈਲਪਮੈਂਟ ਬੋਰਡ, ਚੇਅਰਮੈਨ ਯੋਜਨਾ ਕਮੇਟੀ ਬਠਿੰਡਾ ਅੰਮ੍ਰਿਤ ਅਗਰਵਾਲ ,ਐੱਮਸੀ ਸੁਖਦੀਪ ਸਿੰਘ , ਜਗਦੀਸ਼ ਸਿੰਘ ਵੜੈਚ, ਹਰਪਾਲ ਸਿੰਘ ਢਿਲੋ ਅਤੇ ਪਾਰਟੀ ਦੇ ਅਹੁਦੇਦਾਰ ਮੌਜੂਦ ਸਨ।