You are currently viewing -ਕਣਕ ਦੀ ਖਰੀਦ ਤੇ ਚੁਕਾਈ ਦੇ ਕੰਮ ਚ ਲਿਆਂਦੀ ਜਾਵੇ ਹੋਰ ਤੇਜ਼ੀ : ਜਸਪ੍ਰੀਤ ਸਿੰਘ

-ਕਣਕ ਦੀ ਖਰੀਦ ਤੇ ਚੁਕਾਈ ਦੇ ਕੰਮ ਚ ਲਿਆਂਦੀ ਜਾਵੇ ਹੋਰ ਤੇਜ਼ੀ : ਜਸਪ੍ਰੀਤ ਸਿੰਘ

–ਕਣਕ ਦੀ ਖਰੀਦ ਤੇ ਚੁਕਾਈ ਦੇ ਕੰਮ ਚ ਲਿਆਂਦੀ ਜਾਵੇ ਹੋਰ ਤੇਜ਼ੀ : ਜਸਪ੍ਰੀਤ ਸਿੰਘ
–846.58 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ
–ਕਿਸਾਨਾਂ ਨੂੰ ਮੰਡੀਆਂ ਚ ਸੁੱਕੀ ਫ਼ਸਲ ਲਿਆਉਣ ਦੀ ਕੀਤੀ ਅਪੀਲ
ਬਠਿੰਡਾ, 26 ਅਪ੍ਰੈਲ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਮੰਡੀਆਂ ਵਿੱਚ ਕਣਕ ਦੀ ਆਮਦ ਜ਼ੋਰਾਂ ਤੇ ਹੋਣ ਕਾਰਨ ਖਰੀਦ ਅਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿਚ ਕਣਕ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਅਪ੍ਰੈਲ 2024 ਤੱਕ ਜ਼ਿਲ੍ਹੇ ਦੀਆਂ ਮੰਡੀਆਂ ਚ 439223 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ। ਜਿਸ ਬਦਲੇ ਕਿਸਾਨਾਂ ਨੂੰ 846.58 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ ਜੋ ਕਿ 128.50 ਫ਼ੀਸਦੀ ਬਣਦੀ ਹੈ।
ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਰਾਤ ਦੇ ਸਮੇਂ ਕਣਕ ਦੀ ਕਟਾਈ ਨਾ ਕਰਨ ਅਤੇ ਮੰਡੀਆਂ ਚ ਸੁੱਕੀ ਫ਼ਸਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।
ਖ਼ਰੀਦ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੈਡਮ ਰੂਪਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਤੱਕ ਪਨਗ੍ਰੇਨ ਵੱਲੋਂ 149153 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 102303 , ਪਨਸਪ ਵੱਲੋਂ 95748, ਵੇਅਰਹਾਊਸ ਵੱਲੋਂ 81680 ਤੇ ਪ੍ਰਾਈਵੇਟ ਵਪਾਰੀਆਂ ਵਲੋਂ 10339 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।