You are currently viewing ਵਿਦਿਆਰਥਣਾਂ ਵੱਲੋਂ ਬੋਲੀਆਂ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ   

ਵਿਦਿਆਰਥਣਾਂ ਵੱਲੋਂ ਬੋਲੀਆਂ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ  

ਵਿਦਿਆਰਥਣਾਂ ਵੱਲੋਂ ਬੋਲੀਆਂ ਰਾਹੀਂ ਵੋਟਰਾਂ ਨੂੰ ਕੀਤਾ ਜਾਗਰੂਕ

ਬਠਿੰਡਾ, 26 ਅਪ੍ਰੈਲ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਮੈਂਬਰਾਂ ਵੱਲੋਂ ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ।

ਇਸ ਮੌਕੇ ਸਵੀਪ ਟੀਮ ਵੱਲੋਂ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕਰਦਿਆਂ ਵੋਟ ਦੀ ਮੱਹਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ। ਇਸ ਦੌਰਾਨ ਸਵੀਪ ਟੀਮ ਮੈਬਰ ਵੱਲੋ ਵਿਦਿਆਰਥੀਆਂ ਨੂੰ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ, ਸੀ-ਵੀਜ਼ਲ ਐਪ ਅਤੇ ਕੇ.ਵਾਈ.ਸੀ ਐਪ ਸਬੰਧੀ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ।

ਇਸ ਦੌਰਾਨ ਸਵੀਪ ਐਕਟੀਵਿਟੀ ਵਿਚ ਸ਼ਾਮਿਲ ਵਿਦਿਆਰਥਣਾਂ ਵੱਲੋਂ ਬੋਲੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਸਵੀਪ ਟੀਮ ਮੈਂਬਰਾਂ ਤੋਂ ਇਲਾਵਾ ਕਾਲਜ ਸਿੱਖਿਆਰਥੀ ਆਦਿ ਹਾਜ਼ਰ ਸਨ।