You are currently viewing ਦਸਵੀਂ ਜਮਾਤ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਨਾਂ ਨੂੰ ਸੁਮੀਤ ਖੁੱਡੀਆਂ ਨੇ ਕੀਤਾ ਸਨਮਾਨਿਤ

ਦਸਵੀਂ ਜਮਾਤ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਨਾਂ ਨੂੰ ਸੁਮੀਤ ਖੁੱਡੀਆਂ ਨੇ ਕੀਤਾ ਸਨਮਾਨਿਤ

ਦਸਵੀਂ ਜਮਾਤ ਵਿੱਚੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਨਾਂ ਨੂੰ ਸੁਮੀਤ ਖੁੱਡੀਆਂ ਨੇ ਕੀਤਾ ਸਨਮਾਨਿਤ
ਗੋਨਿਆਣਾ ਮੰਡੀ, 28 ਅਪ੍ਰੈਲ ():- ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਉਹਨਾਂ ਦੇ ਸਪੁੱਤਰ ਸੁਮੀਤ ਖੁੱਡੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਗਿਆ। ਗੋਨਿਆਣਾ ਖੇਤਰ ਵਿੱਚ ਆਪਣੇ ਪਿਤਾ ਲਈ ਵੋਟਾਂ ਮੰਗਦਿਆਂ ਸੁਮੀਤ ਖੁੱਡੀਆਂ ਨੂੰ ਜਦੋਂ ਪਿੰਡ ਨੇਹੀਆਂਵਾਲਾ ਦੀਆਂ ਦੋ ਵਿਦਿਆਰਥਨਾਂ ਵੱਲੋਂ ਦਸਵੀਂ ਦੇ ਨਤੀਜਿਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਦਾ ਪਤਾ ਲੱਗਾ ਤਾਂ ਉਹ ਤੁਰੰਤ ਵਿਦਿਆਰਥਨਾ ਦੇ ਘਰ ਪੁੱਜੇ ਅਤੇ ਉਹਨਾਂ ਦੇ ਹੌਂਸਲਾ ਅਫਜਾਈ ਕਰਦਿਆਂ ਸਨਮਾਨਿਤ ਕੀਤਾ। ਸਰਕਾਰੀ ਹਾਈ ਸਕੂਲ ਨੇਹੀਆਂ ਵਾਲਾ ਜ਼ਿਲ੍ਹਾ ਬਠਿੰਡਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ ਪੁੱਤਰੀ ਜਸਪਾਲ ਸਿੰਘ ਕਲਾਸ ਦਸਵੀ ਨੇ 639/ 650 ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਅਤੇ ਸੂਬੇ ਵਿੱਚੋਂ 7ਵਾਂ ਰੈਂਕ ਹਾਸਲ ਕੀਤਾ। ਹਰਮਨਪ੍ਰੀਤ ਕੌਰ ਪੁੱਤਰੀ ਸਰਦਾਰ ਗੁਰਚਰਨ ਸਿੰਘ ਨੇ ਦਸਵੀਂ ਜਮਾਤ ਵਿੱਚ 633/650 ਜ਼ਿਲ੍ਹੇ ਵਿੱਚੋਂ ਦੂਜਾ ਸਥਾਨ ਅਤੇ ਸੂਬੇ ਵਿੱਚੋਂ 13ਵਾਂ ਰੈਂਕ ਹਾਸਲ ਕੀਤਾ। ਸੁਮੀਤ ਖੁੱਡੀਆਂ ਨੇ ਇਸ ਮੌਕੇ ਆਖਿਆ ਕਿ ਅੱਜ ਦੇ ਦੌਰ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਨਿਕਲ ਚੁੱਕੀਆਂ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਅਹਿਮ ਕਦਮ ਚੁੱਕੇ ਹਨ। ਉਹਨਾਂ ਇਸ ਪ੍ਰਾਪਤੀ ਤੇ ਵਿਦਿਆਰਥਣਾ ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੱਤੀ। ਉਹਨਾਂ ਲੋਕਾਂ ਨੂੰ ਕਿਹਾ ਕਿ ਆਪਣੇ ਬੱਚਿਆਂ ਦੇ ਭਵਿੱਖ ਲਈ ਉਹ ਇਮਾਨਦਾਰ ਲੀਡਰਾਂ ਨੂੰ ਪੰਜਾਬ ਦੀ ਵਾਂਗਡੋਰ ਸੌਪਣ।